ਸਕਸ਼ਮ ਵੈਲਫੇਅਰ ਫਾਊਂਡੇਸ਼ਨ ਵੱਲੋਂ ਖੂਨਦਾਨ ਕੈਂਪ ਲਗਾਇਆ
ਸਕਸ਼ਮ ਵੈਲਫੇਅਰ ਫਾਊਂਡੇਸ਼ਨ ਵੱਲੋਂ ਖੂਨਦਾਨ ਕੈਂਪ ਆਯੋਜਿਤ
Publish Date: Fri, 23 Jan 2026 04:58 PM (IST)
Updated Date: Fri, 23 Jan 2026 05:03 PM (IST)
ਪੀਟੀਐਲ : 11 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਮਾਜਸੇਵੀ ਕਾਰਜਾਂ ਵਿਚ ਮੋਹਰੀ ਰਹਿਣ ਵਾਲੀ ਸੰਸਥਾ ਸਕਸ਼ਮ ਵੈਲਫੇਅਰ ਫਾਊਂਡੇਸ਼ਨ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਫਾਊਂਡੇਸ਼ਨ ਦੇ ਅਹੁਦੇਦਾਰਾਂ ਵਿਜੇ ਕੁਮਾਰ ਤੇ ਐਡੋਵਕੇਟ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਸਮਾਜ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਤੇ ਖੂਨ ਦੀ ਘਾਟ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣਾ ਹੈ। ਕੈਂਪ ਦੀ ਸ਼ੁਰੂਆਤ ਦੌਰਾਨ ਇਲਾਕੇ ਦੇ ਨੌਜਵਾਨਾਂ ਅਤੇ ਸਮਾਜ ਸੇਵੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪਿਛਲੇ 13 ਸਾਲਾਂ ਤੋਂ ਨਿਰੰਤਰ ਲੋਕ ਭਲਾਈ ਦੇ ਕੰਮਾਂ ਵਿਚ ਜੁਟੀ ਇਹ ਐਨ.ਜੀ.ਓ ਹਰ ਸਾਲ ਖੂਨਦਾਨ ਕੈਂਪ ਦਾ ਆਯੋਜਨ ਕਰਦੀ ਹੈ, ਤਾਂ ਜੋ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਈ ਜਾ ਸਕੇ। ਸੰਸਥਾ ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਇਲਾਕੇ ਵਿੱਚ ਸਿੱਖਿਆ, ਸਿਹਤ ਅਤੇ ਵਾਤਾਵਰਣ ਦੀ ਸੰਭਾਲ ਲਈ ਕੰਮ ਕਰ ਰਹੀ ਹੈ।