ਪਿੰਡ ਹੱਲ੍ਹਾ ’ਚ ਧਾਰਮਿਕ ਸਮਾਗਮ ਦੌਰਾਨ ਖ਼ੂਨਦਾਨ ਕੈਂਪ ਲਗਾਇਆ
ਪਿੰਡ ਹੱਲ੍ਹਾ ਵਿਖੇ ਧਾਰਮਿਕ ਸਮਾਗਮ ਦੌਰਾਨ ਖੂਨਦਾਨ ਕੈਂਪ ਲਗਾਇਆ
Publish Date: Thu, 22 Oct 2026 07:29 PM (IST)
Updated Date: Thu, 22 Oct 2026 07:30 PM (IST)
ਗੁਰਦੀਪ ਟਿਵਾਣਾ, ਪੰਜਾਬੀ ਜਾਗਰਣ, ਭਾਦਸੋਂ : ਸੱਚਖੰਡ ਵਾਸੀ ਸੰਤ ਬਾਬਾ ਸੁਖਦੇਵ ਸਿੰਘ ਜੀ ਅਲਹੌਰਾਂ ਸਾਹਿਬ ਵਾਲਿਆਂ ਦੀ ਯਾਦ ਵਿਚ ਗੁਰਦੁਆਰਾ ਸਿੱਧਸਰ ਹੱਲ੍ਹਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਭਾਈ ਗੁਰਮੀਤ ਸਿੰਘ ਦੀ ਅਗਵਾਈ ਹੇਠ ਸਾਲਾਨਾ ਜੋੜ ਮੇਲ ਕਰਵਾਇਆ ਗਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਆਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਸੰਤ ਮਹਾਂਪੁਰਖਾਂ, ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਗੁਰੂ ਜੱਸ ਗਾਇਨ ਕਰ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਮੌਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਮਨੁੱਖਤਾ ਦੇ ਭਲੇ ਲਈ ਮਿਸ਼ਨ ਲਾਲੀ ਤੇ ਹਰਿਆਲੀ ਗਰੁੱਪ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿਚ 11 ਵਲੰਟੀਅਰਾਂ ਨੇ ਖੂਨ ਦਾਨ ਕੀਤਾ। ਖੂਨਦਾਨੀਆਂ ਨੂੰ ਭਾਈ ਗੁਰਮੀਤ ਸਿੰਘ ਨੇ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਮਾਸਟਰ ਮੋਟੀਵੇਟਰ ਹਰਦੀਪ ਸਿੰਘ ਸਨੌਰ, ਠੇਕੇਦਾਰ ਗੁਰਬਚਨ ਸਿੰਘ। ਹਰਦੀਪ ਸਿੰਘ ਸਨੌਰ ਨੇ ਦੱਸਿਆ ਕਿ ਗਰੁੱਪ ਵੱਲੋਂ 28 ਅਕਤੂਬਰ ਨੂੰ ਪਿੰਡ ਰਾਇਮਲ ਮਾਜਰੀ ਵਿਖੇ ਮਨੁੱਖਤਾ ਦੇ ਭਲੇ ਲਈ ਖੂਨਦਾਨ ਕੈਂਪ ਲਗਾਇਆ ਜਾਵੇਗਾ।