ਬੀਐੱਨ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਬੀ.ਐਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Publish Date: Fri, 15 May 2026 04:05 PM (IST)
Updated Date: Fri, 15 May 2026 04:06 PM (IST)
ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ ਬਲਬੇੜ੍ਹਾ : ਪੀਐੱਸਈਬੀ 12ਵੀਂ ਜਮਾਤ ਦੇ ਨਤੀਜਿਆਂ ਵਿਚ ਬੀਐੱਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।ਪ੍ਰਿੰਸੀਪਲ ਮੈਡਮ ਸ਼ਮਾ ਥਾਮਾ ਨੇ ਦੱਸਿਆ ਕਿ ਕਾਮਰਸ ਗਰੁੱਪ ਵਿਚ ਮਹਿਕ ਸ਼ਰਮਾ ਪੁੱਤਰੀ ਤਰਸੇਮ ਰਾਮ ਨੇ 93 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਪਰਨੀਤ ਕੌਰ ਪੁੱਤਰੀ ਸੋਹਣ ਸਿੰਘ ਨੇ 91 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਖੁਸ਼ਪ੍ਰੀਤ ਕੌਰ ਪੁੱਤਰੀ ਰਣਧੀਰ ਸਿੰਘ ਨੇ 90.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਆਰਟਸ ਗਰੁੱਪ ’ਚ ਜੈਸਮੀਨ ਪੁੱਤਰੀ ਹਰਿੰਦਰ ਸਿੰਘ ਨੇ 90.2 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਗੁਰਿੰਦਰ ਕੌਰ ਪੁੱਤਰੀ ਨਿਰਮਲ ਸਿੰਘ ਨੇ 88.6 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸਿਮਰਨਜੀਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਨੇ 84.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਹੋਰ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਸਕੂਲ ਮੈਨੇਜਮੈਂਟ ਪ੍ਰਕਾਸ਼ ਧਵਨ ਅਤੇ ਪ੍ਰਿੰਸੀਪਲ ਸ਼ਮਾ ਥਾਮਾ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।