ਬੀ.ਐਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਸ਼ਾਨਦਾਰ ਪ੍ਰਾਪਤੀ ਬੀ.ਐਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਸ਼ਾਨਦਾਰ ਪ੍ਰਾਪਤੀ
Publish Date: Sat, 03 Oct 2026 04:46 PM (IST)
Updated Date: Sat, 03 Oct 2026 04:49 PM (IST)
ਫੋਟੋ 3ਪੀਟੀਐਲ: 18: ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਗਾਂਧੀ ਜੈਅੰਤੀ ਦੇ ਪਾਵਨ ਮੌਕੇ ’ਤੇ ਇਨਾਯਤ ਫਾਊਂਡੇਸ਼ਨ ਵੱਲੋਂ ਮਹਾਤਮਾ ਗਾਂਧੀ ਦੇ ਜੀਵਨ, ਵਿਚਾਰਾਂ ਤੇ ਯੋਗਦਾਨ ’ਤੇ ਆਧਾਰਿਤ ਵਿਸ਼ੇਸ਼ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਲਗਭਗ ਪੰਦਰਾਂ ਦੋ ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲੇ ਵਿਚ ਬੀ.ਐਨ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਡਡੋਆ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਵਿਦਿਆਰਥਣ ਕਰਨਪ੍ਰੀਤ ਕੌਰ ਨੇ 50 ਵਿੱਚੋਂ 50 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਇਨਾਮ ਵਜੋਂ ਟੈਬਲੈਟ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅਮਨਦੀਪ ਕੌਰ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਾਈਕਲ ਦਾ ਇਨਾਮ ਹਾਸਲ ਕੀਤਾ। ਕੁਇਜ਼ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਦੀ ਭਾਗੀਦਾਰੀ ਅਤੇ ਮਿਹਨਤ ਲਈ ਗੋਲਡ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਵੱਲੋਂ ਕਰਵਾਈ ਗਈ ਸੁਚੱਜੀ ਤਿਆਰੀ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸ਼ਮਾ ਥਾਮਾ ਅਤੇ ਡਾਇਰੈਕਟਰ ਸ੍ਰੀ ਪ੍ਰਕਾਸ਼ ਧਵਨ ਨੇ ਜੇਤੂ ਵਿਦਿਆਰਥੀਆਂ ਸਮੇਤ ਕੁਇਜ਼ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੇ ਗਿਆਨਵਰਧਕ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।