- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਡੀਕਲ ਖੋਜਾਂ ਲਈ ਕੀਤੇ ਸਰੀਰਦਾਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ :
ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਸਦਕਾ ਡੇਰਾ ਸੱਚਾ ਸੌਦਾ ਸਿਰਸਾ ਦੀ ਸ਼ਰਧਾਲੂ ਮਾਤਾ ਕੁਸ਼ੱਲਿਆ ਦੇਵੀ ਇੰਸਾਂ ਵਾਸੀ ਲੱਖਵਾਲੀ ਬਸਤੀ ਪਾਤੜਾਂ ਦੇ ਅਕਾਲ ਚਲਾਣਾ ਕਰਨ ਉਪਰੰਤ ਉਹਨਾਂ ਦਾ ਮ੍ਰਿਤਕ ਸਰੀਰ ਮੈਡੀਕਲ ਖੋਜ ਕਾਰਜਾਂ ਲਈ ਦਾਨ ਕੀਤਾ ਗਿਆ ਹੈ। ਪਰਿਵਾਰਿਕ ਮੈਂਬਰਾਂ ਵੱਲੋਂ ਉਨ੍ਹਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਮਿ੍ਰਤਕ ਦੇਹ ਨੂੰ ਮੈਡੀਕਲ ਖੋਜ ਕਾਰਜਾਂ ਲਈ ਮੈਡੀਕਲ ਕਾਲਜ ਅਤੇ ਹਸਪਤਾਲ ਮੇਰਠ ਯੂਪੀ ਲਈ ਰਵਾਨਾ ਕੀਤਾ ਗਿਆ। ਮਿ੍ਰਤਕ ਦੇਹ ਨੂੰ ਫੁੱਲਾਂ ਨਾਲ ਸਜਾਈ ਹੋਈ ਐਂਬੂਲੈਸ ਨਾਲ ਰਵਾਨਾ ਕਰਨ ਤੋਂ ਪਹਿਲਾ ਵੱਡੇ ਕਾਫਲੇ ਦੇ ਰੂਪ 'ਚ ਉਹਨਾਂ ਦੇ ਨਿਵਾਸ ਸਥਾਨ ਤੋਂ ਲੈ ਕੇ ਜਾਖਲ ਰੋਡ ਤੋਂ ਬਾਜ਼ਾਰ ’ਚੋਂ ਹੁੰਦੇ ਹੋਏ ਭਗਤ ਸਿੰਘ ਚੌਕ ਤੱਕ ਲਿਜਾਇਆ ਗਿਆ ਅਤੇ ਸਰੀਰਦਾਨੀ ਮਾਤਾ ਕੁਸ਼ੱਲਿਆ ਦੇਵੀ ਇੰਸਾਂ ਅਮਰ ਰਹੇ ਦੇ ਨਾਅਰੇ ਲਾਏ ਗਏ ਇਸ ਮੌਕੇ ਐੱਸਐੱਮਓ ਡਾ. ਸਤੀਸ਼ ਗੋਇਲ,ਡਾਕਟਰ ਨਵਦੀਪ ਗੋਇਲ ਅਤੇ ਕੌਂਸਲਰ ਪ੍ਰੇਮ ਲਤਾ ਨੇ ਐਂਬੂਲੈਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਤੀਸ਼ ਗੋਇਲ ਨੇ ਕਿਹਾ ਕਿ ਸਰੀਰਦਾਨ ਕਰਨ ਨਾਲ ਜਿੱਥੇ ਮਨੁੱਖਤਾ ਦਾ ਭਲਾ ਹੁੰਦਾ ਹੈ ਉੱਥੇ ਸਾਨੂੰ ਆਉਣ ਵਾਲੀਆਂ ਕਈ ਬਿਮਾਰੀਆਂ ਬਾਰੇ ਪਤਾ ਲੱਗਦਾ ਹੈ।