ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
Publish Date: Tue, 14 Apr 2026 04:40 PM (IST)
Updated Date: Tue, 14 Apr 2026 04:42 PM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਡੇਰਾ ਸੱਚਾ ਸੌਦਾ ਦੀਆਂ ਮਾਨਵਤਾ ਭਲਾਈ ਸਿੱਖਿਆਵਾ ’ਤੇ ਚੱਲਦਿਆਂ ਪਿੰਡ ਖਾਂਗ ਦੀ ਡੇਰਾ ਸ਼ਰਧਾਲੂ ਸ਼ਾਂਤੀ ਦੇਵੀ ਇੰਸਾਂ ਦਾ ਮ੍ਰਿਤਕ ਸਰੀਰ ਇੰਟਰਨੈਸ਼ਨਲ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ ਨੋਇਡਾ ਉੱਤਰ ਪ੍ਰਦੇਸ਼ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ। ਇਸ ਦੌਰਾਨ ਮਾਤਾ ਦੀਆਂ ਧੀਆਂ ਤੇ ਨੂੰਹਾਂ ਨੇ ਉਨ੍ਹਾਂ ਦੀ ਅਰਥੀ ਨੂੰ ਮੋਢਾ ਦਿੱਤਾ। ਕਾਰ ਡੀਲਰ ਐਸੋਸੀਏਸ਼ਨ ਪਾਤੜਾਂ ਦੇ ਪ੍ਰਧਾਨ ਕੁਲਦੀਪ ਸਿੰਘ ਬਿੱਟੂ ਬੰਦੇਸ਼ਾ ਤੇ ਖਾਂਗ ਦੇ ਸਰਪੰਚ ਜੈਪਾਲ ਰਾਮ ਵਲੋਂ ਹਰੀ ਝੰਡੀ ਦਿਖਾ ਕੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਵੱਡੀ ਗਿਣਤੀ ’ਚ ਪੁੱਜੀ ਸਾਧ ਸੰਗਤ ਦੀ ਮੌਜੂਦਗੀ ’ਚ ਰਵਾਨਾ ਕੀਤਾ ਗਿਆ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਦਿਲੀਂ ਇੱਛਾ ਅਨੁਸਾਰ ਪਰਿਵਾਰ ਵੱਲੋਂ ਆਪਸੀ ਸਹਿਮਤੀ ਨਾਲ ਉਨ੍ਹਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ। ਇਸ ਮੌਕੇ ਸੱਚੇ ਨਮਰ ਸੇਵਾਦਾਰ ਨਿਰਭੈ , ਜਗਤਾਰ, ਗੁਰਜੀਤ ਤੋਂ ਇਲਾਵਾ ਪਿੰਡ ਦੇ ਸਾਬਕਾ ਸਰਪੰਚ ਪ੍ਰੇਮ ਰਾਮ ਤੇ ਮਿੱਠੂ ਰਾਮ, ਸੁਭਾਸ਼ ਚੰਦ, ਪਿੰਡਾ ਦੇ ਪੰਚ ਸਰਪੰਚ, ਧਾਰਮਿਕ ਜਥੇਬੰਦੀਆਂ ਦੇ ਆਗੂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਵੀਰ ਤੇ ਭੈਣਾਂ ਅਤੇ ਵੱਡੀ ਗਿਣਤੀ ਸਾਧ ਸੰਗਤ ਹਾਜ਼ਰ ਸੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਪੁੱਜੇ ਦੀ ਕਾਰ ਡੀਲਰ ਐਸੋਸੀਏਸ਼ਨ ਪਾਤੜਾਂ ਦੇ ਪ੍ਰਧਾਨ ਬਿੱਟੂ ਬੰਦੇਸ਼ਾ ਅਤੇ ਸਰਪੰਚ ਜੈਪਾਲ ਰਾਮ ਨੇ ਕਿਹਾ ਕਿ ਜਿੱਥੇ ਸਰੀਰ ਦਾਨ ਕਰਨਾ ਵੱਡਾ ਪੁੰਨ ਦਾ ਕੰਮ ਹੈ ਉਥੇ ਹੀ ਇਹ ਅੱਜ ਦੇ ਸਮੇਂ ਦੀ ਮੁੱਖ ਲੋੜ ਵੀ ਹੈ।