ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਦਾ ਲੋਕ ਅਰਪਣ
ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਦਾ ਲੋਕ ਅਰਪਣ
Publish Date: Thu, 17 Sep 2026 05:05 PM (IST)
Updated Date: Fri, 18 Sep 2026 04:05 AM (IST)
ਫੋਟੋ 17ਪੀਟੀਐਲ: 8: ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਗੁਰਜੀਤ ਕੌਰ ਦੁਆਰਾ ਰਚਿਤ ਪੁਸਤਕ ਦ ਰੋਲ ਆਫ ਹਰਿਆਣਾ ਇਲ ਇੰਡੀਆ ਫਰੀਡਮ ਸਟਰਗਲ ਦਾ ਲੋਕ ਅਰਪਣ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਵਾਈਸ ਚਾਂਸਲਰ ਨੇ ਡਾ. ਗੁਰਜੀਤ ਕੌਰ ਨੂੰ ਇਸ ਮਹੱਤਵਪੂਰਨ ਖੋਜ-ਆਧਾਰਿਤ ਪੁਸਤਕ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਰਚਨਾਵਾਂ ਆਜ਼ਾਦੀ ਸੰਗਰਾਮ ਦੇ ਇਤਿਹਾਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਅਤੇ ਖੋਜ ਨੂੰ ਪ੍ਰੋਤਸਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਸਮਾਰੋਹ ਵਿੱਚ ਡਾਇਰੈਕਟਰ ਸੀਕਾ, ਯੂਨੀਵਰਸਿਟੀ ਦੇ ਰਜਿਸਟਰਾਰ, ਡੀਨ ਸਟੂਡੈਂਟ ਵੈਲਫੇਅਰ, ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਫੈਕਲਟੀ ਮੈਂਬਰ ਵੀ ਹਾਜ਼ਰ ਸਨ। ਸਮੂਹ ਹਾਜ਼ਰੀਨ ਨੇ ਡਾ. ਗੁਰਜੀਤ ਕੌਰ ਨੂੰ ਇਸ ਅਕਾਦਮਿਕ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਪੁਸਤਕ ਦੀ ਭਰਪੂਰ ਸਰਾਹਨਾ ਕੀਤੀ। ਇਹ ਪੁਸਤਕ ਭਾਰਤ ਦੇ ਆਜ਼ਾਦੀ ਸੰਗਰਾਮ ’ਚ ਹਰਿਆਣਾ ਦੇ ਯੋਗਦਾਨ ਨੂੰ ਇਤਿਹਾਸਕ ਤੱਥਾਂ ਦੇ ਆਧਾਰ ਤੇ ਰੌਸ਼ਨ ਕਰਦੀ ਹੈ ਅਤੇ ਖੋਜਾਰਥੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਲਈ ਇੱਕ ਮਹੱਤਵਪੂਰਨ ਸੰਦਰਭ ਗ੍ਰੰਥ ਸਾਬਤ ਹੋਵੇਗੀ।