- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਲਾਂਕਿ ਬੀਤੇ ਕੱਲ੍ਹ ਹਰਿਆਣਾ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਸੀ, ਪਰ ਇਸ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਵੱਲੋਂ ਸਵੇਰੇ 5:00 ਵਜੇ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਕਾਫ਼ਲੇ ਨਾਲ ਦਿੱਲੀ ਵੱਲ ਕੂਚ ਕਰ ਦਿੱਤਾ ਗਿਆ ਹੈ ਅਤੇ ਇਹ ਕਾਫ਼ਲੇ ਲਗਾਤਾਰ ਦਿੱਲੀ ਵੱਲ ਵਧ ਰਹੇ ਹਨ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ ਘਨੌਰ । ਦਿੱਲੀ ਦੇ ਕਿਸਾਨ ਘਾਟ ਤੇ ਜਾਣ ਦੇ ਲਈ ਕਿਸਾਨਾਂ ਦਾ ਕਾਫਲਾ ਸ਼ੰਭੂ ਬਾਰਡਰ ਦੇ ਉੱਪਰ ਰੁਕਿਆ ਹੋਇਆ ਹੈ ਅਤੇ ਕਿਸਾਨਾਂ ਦੇ ਹਰਿਆਣਾ ਪੁਲਿਸ ਦੇ ਨਾਲ ਗੱਲਬਾਤ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਦੇ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਹਰਿਆਣਾ ਪੁਲਿਸ ਦੇ ਵੱਲੋਂ ਇੱਕ ਮੰਗ ਦੇ ਉੱਪਰ ਸਹਿਮਤੀ ਬਣ ਚੁੱਕੀ ਹੈ। ਜਿਸ ਦੇ ਵਿੱਚ ਜੋ ਗ੍ਰਿਫਤਾਰ ਕੀਤੇ ਗਏ ਕਿਸਾਨ ਹਨ ਉਹਨਾਂ ਨੂੰ ਰਿਹਾ ਕੀਤਾ ਜਾ ਰਿਹਾ ਹੈ ਅਤੇ ਅਮਰੀਕਾ ਭਾਰਤ ਟ੍ਰੇਡ ਡੀਲ ਦੇ ਵਿਰੋਧ ਵਜੋਂ ਜੋ ਪ੍ਰਦਰਸ਼ਨ ਦੀ ਮੰਗ ਸੀ ਉਸ ਨੂੰ ਲੈ ਕੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਅਤੇ ਅੰਬਾਲਾ ਦੇ ਡੀਸੀ ਸ਼ੰਭੂ ਬਾਰਡਰ ਦੇ ਉੱਪਰ ਪਹੁੰਚ ਰਹੇ ਹਨ।
ਜਾਣੋ ਸਹਿਮਤੀ ਤੋਂ ਪਹਿਲਾ ਕੀ ਕੁਝ ਹੋ ਚੁੱਕਿਆ ਹੈ
ਹਰਿਆਣਾ ਪੁਲਿਸ ਅਧਿਕਾਰੀਆਂ ਨਾਲ ਅਹਿਮ ਗੱਲਬਾਤ ਕਰਨ ਲਈ ਕਿਸਾਨ ਆਗੂ ਸਰਵਨ ਸਿੰਘ ਪੰਧੇਰ, ਤੇਜਵੀਰ ਸਿੰਘ ਪੰਜੋਖਰਾ ਅਤੇ ਦਿਲਬਾਗ ਸਿੰਘ ਗਿੱਲ ਸਮੇਤ ਪ੍ਰਮੁੱਖ ਕਿਸਾਨ ਨੇਤਾਵਾਂ ਦਾ ਇੱਕ ਵਿਸ਼ੇਸ਼ ਵਫ਼ਦ ਮੌਕੇ 'ਤੇ ਪਹੁੰਚਿਆ। ਕਿਸਾਨ ਆਗੂਆਂ ਨੇ ਬਾਰਡਰ 'ਤੇ ਤੈਨਾਤ ਹਰਿਆਣਾ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਦਿੱਲੀ ਜਾਣ ਅਤੇ ਬਾਰਡਰ ਖੋਲ੍ਹਣ ਸਬੰਧੀ ਚਰਚਾ ਕੀਤੀ।
ਇਸ ਤੋਂ ਪਹਿਲਾ ਹਰਿਆਣਾ ਸ਼ੰਭੂ ਬਾਰਡਰ ਤੇ ਹਰਿਆਣਾ ਪੁਲਿਸ ਦੇ ਵੱਲੋਂ ਧਾਰਾ 163 ਲਾਗੂ ਕਰਦਿਆਂ ਕਿਸਾਨਾਂ ਨੂੰ ਬੈਰੀਕੇਡਾਂ ਤੋਂ 100 ਮੀਟਰ ਦੂਰ ਰਹਿਣ ਦੀ ਚਿਤਾਵਨੀ ਦੇ ਦਿੱਤੀ ਸੀ।
ਭਾਰਤ-ਅਮਰੀਕਾ ਟਰੇਡ ਡੀਲ ਦੇ ਵਿਰੋਧ ਵਿੱਚ ਅੱਜ ਦਿੱਲੀ ਦੇ ਕਿਸਾਨ ਘਾਟ ਵਿਖੇ ਦੇਸ਼ ਭਰ ਦੇ ਕਿਸਾਨਾਂ ਵੱਲੋਂ ਇਕੱਠੇ ਹੋਣ ਦੇ ਦਿੱਤੇ ਗਏ ਸੱਦੇ ਦੇ ਚੱਲਦਿਆਂ, ਪੰਜਾਬ ਅਤੇ ਹਰਿਆਣਾ ਨੂੰ ਜੋੜਨ ਵਾਲਾ ਸ਼ੰਭੂ ਬਾਰਡਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਬੀਤੀ ਰਾਤ ਤੋਂ ਹੀ ਸੜਕਾਂ ਬੰਦ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਅਤੇ ਆਪਸੀ ਸਹਿਮਤੀ ਨਾ ਬਣਨ ਕਾਰਨ ਸਵੇਰੇ 5:30 ਵਜੇ ਹਰਿਆਣਾ ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਦੋਵੇਂ ਰਸਤੇ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ, ਜਿਸ ਨਾਲ ਉੱਥੇ ਆਵਾਜਾਈ ਮੁਕੰਮਲ ਤੌਰ 'ਤੇ ਠੱਪ ਹੋ ਗਈ ਹੈ।
ਚਾਰ ਘੰਟੇ ਦੇ ਧਰਨੇ ਦੇ ਐਲਾਨ ਤਹਿਤ ਕਿਸਾਨਾਂ ਦੀਆਂ ਵੱਖ-ਵੱਖ ਯੂਨੀਨਾਂ ਸ਼ੰਭੂ ਬਾਰਡਰ ਦੇ ਉੱਪਰ ਪਹੁੰਚਣਾ ਸ਼ੁਰੂ ਹੋ ਚੁੱਕੀਆਂ ਨੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੀ ਸ਼ੰਭੂ ਬਾਰਡਰ ਦੇ ਉੱਪਰ ਆਪਣੀ ਜਥੇਬੰਦੀ ਦੇ ਨਾਲ ਪਹੁੰਚ ਚੁੱਕੇ ਹਨ ਅਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੇ ਵੱਲੋਂ ਕਿਹਾ ਗਿਆ ਕਿ ਕਿਸਾਨ ਸ਼ਾਂਤਪੁਣ ਤਰੀਕੇ ਦੇ ਨਾਲ ਆਪਣੀ ਰਾਜਧਾਨੀ ਦੇ ਵਿੱਚ ਜਾਣਾ ਚਾਹੁੰਦੇ ਹਨ।
ਪਰ ਹਰਿਆਣਾ ਅਤੇ ਕੇਂਦਰ ਸਰਕਾਰ ਕਿਸਾਨਾਂ ਨੂੰ ਰੋਕਣ ਦੇ ਲਈ ਬੈਰੀਕੇਡ ਲਗਾ ਦਿੱਤੇ ਗਏ ਨੇ ਉਹਨਾਂ ਕਿਹਾ ਕਿ ਹਾਲੇ ਤੱਕ ਨਾ ਤਾਂ ਕੇਂਦਰ ਸਰਕਾਰ ਦੇ ਵੱਲੋਂ ਕਿਸਾਨਾਂ ਨੂੰ ਕਿਸਾਨ ਘਾਟ ਤੇ ਜਾਣ ਤੋਂ ਰੋਕਣ ਲਈ ਕੋਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਅਤੇ ਨਾ ਹੀ ਹਰਿਆਣਾ ਸਰਕਾਰ ਦੇ ਵੱਲੋਂ ਧਾਰਾ 163 ਲਗਾਏ ਜਾਣ ਦੀ ਸੂਚਨਾ ਜਾਰੀ ਕੀਤੀ ਗਈ ਹੈ ਉਹਨਾਂ ਕਿਹਾ ਕਿ ਅਸੀਂ ਅਧਿਕਾਰੀਆਂ ਦੇ ਨਾਲ ਗੱਲਬਾਤ ਜਰੂਰ ਕਰਾਂਗੇ ਪਰ ਅਸੀਂ ਕਿਸੇ ਵੀ ਟਕਰਾਵ ਦੀ ਨੀਤੀ ਨਾਲ ਨਹੀਂ ਆਏ ਹਾਂ।
ਹਾਲਾਂਕਿ ਬੀਤੇ ਕੱਲ੍ਹ ਹਰਿਆਣਾ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਸੀ, ਪਰ ਇਸ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਵੱਲੋਂ ਸਵੇਰੇ 5:00 ਵਜੇ ਫ਼ਤਹਿਗੜ੍ਹ ਸਾਹਿਬ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਕਾਫ਼ਲੇ ਨਾਲ ਦਿੱਲੀ ਵੱਲ ਕੂਚ ਕਰ ਦਿੱਤਾ ਗਿਆ ਹੈ ਅਤੇ ਇਹ ਕਾਫ਼ਲੇ ਲਗਾਤਾਰ ਦਿੱਲੀ ਵੱਲ ਵਧ ਰਹੇ ਹਨ