70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ’ਚ ਬਾਕਸਿੰਗ ਦੇ ਫਾਈਨਲ ਮੁਕਾਬਲੇ ਕਰਵਾਏ 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਵਿੱਚ ਬਾਕਸਿੰਗ ਦੇ ਫਾਈਨਲ ਮੁਕਾਬਲੇ ਕਰਵਾਏ
Publish Date: Thu, 17 Sep 2026 05:01 PM (IST)
Updated Date: Fri, 18 Sep 2026 04:05 AM (IST)
ਫੋਟੋ 17ਪੀਟੀਐਲ: 11: ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : 70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਤੀਜੇ ਦਿਨ ਅੰਡਰ-17 ਲੜਕਿਆਂ ਦੇ ਬਾਕਸਿੰਗ ਦੇ ਫਾਈਨਲ ਮੁਕਾਬਲੇ ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼, ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਅਗਵਾਈ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਦੇ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਮੁਕਾਬਲਿਆਂ ਦੇ ਪ੍ਰਬੰਧਾਂ ਲਈ ਤਾਲਮੇਲ ਕੀਤਾ। ਫਾਈਨਲ ਮੁਕਾਬਲਿਆਂ ਮੌਕੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਜਸਪਾਲ ਸਿੰਘ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਬਾਕਸਿੰਗ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਪੰਜਾਬ ਬਾਕਸਿੰਗ ਐਸੋਸੀਏਸ਼ਨ ਦੇ ਸਕੱਤਰ ਸੰਤੋਸ਼ ਦੱਤਾ, ਅਬਜ਼ਰਵਰ ਰਾਜੇਸ਼ ਕੁਮਾਰ, ਪ੍ਰਿੰਸੀਪਲ ਰਾਜ ਕੁਮਾਰ ਨੌਗਾਵਾਂ, ਸਟੇਟ ਐਵਾਰਡੀ ਡਾ. ਰਾਜਿੰਦਰ ਸੈਣੀ, ਕੋਚ ਅਨਿਲ ਕੁਮਾਰ, ਗੁਰਵਿੰਦਰ ਸਿੰਘ ਸੰਧੂ, ਦਿਨੇਸ਼ ਕੁਮਾਰ, ਬਿਕਰਮਜੀਤ ਸਿੰਘ, ਦਿਆ ਸਿੰਘ, ਬਲਕਾਰ ਸਿੰਘ, ਸੁਨੀਲ ਕੁਮਾਰ, ਰਕੇਸ਼ ਕੁਮਾਰ, ਹਰਜੀਤ ਸਿੰਘ, ਜੈਤ ਸ਼ਾਹੂ, ਦੀਪ ਸਿੰਘ ਗਰੇਵਾਲ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ, ਕੋਚ ਅਤੇ ਖੇਡ ਪ੍ਰੇਮੀ ਹਾਜ਼ਰ ਸਨ।