
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਲੜਕਿਆਂ ਦੇ ਕਬੱਡੀ ਨੈਸ਼ਨਲ ਸਟਾਈਲ ਮੁਕਾਬਲੇ ਕਰਵਾਏ ਗਏ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/17/19 ਲੜਕਿਆਂ ਦੇ ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ। ਅੰਡਰ 14 ਦੇ ਮੁਕਾਬਲਿਆਂ ਵਿਚ ਨਾਭਾ ਜ਼ੋਨ ਨੇ ਪਹਿਲਾਂ,ਰਾਜਪੁਰਾ ਨੇ ਦੂਜਾ, ਪਟਿਆਲਾ-1 ਨੇ ਤੀਜਾ,ਅੰਡਰ 17 ਦੇ ਮੁਕਾਬਲਿਆਂ ਵਿਚ ਘਨੌਰ ਜ਼ੋਨ ਨੇ ਪਹਿਲਾਂ,ਪਾਤੜਾਂ ਨੇ ਦੂਜਾ, ਪਟਿਆਲਾ-1 ਨੇ ਤੀਜਾ,ਅੰਡਰ 19 ਦੇ ਮੁਕਾਬਲਿਆਂ ਵਿਚ ਘਨੌਰ ਜ਼ੋਨ ਨੇ ਪਹਿਲਾ, ਭਾਦਸੋ ਜ਼ੋਨ ਨੇ ਦੂਜਾ ਤੇ ਪਟਿਆਲੀ-1 ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਦਵਿੰਦਰ ਸਿੰਘ ਜੋਨਲ ਸਕੱਤਰ ਪਾਤੜਾਂ, ਅਮਨਿੰਦਰ ਸਿੰਘ ਜ਼ੋਨਲ ਸਕੱਤਰ ਪਟਿ-1,ਜਸਵਿੰਦਰ ਸਿੰਘ ਜ਼ੋਨਲ ਸਕੱਤਰ ਘਨੌਰ, ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ ਪਟਿ-2,ਅਲਬਰਟ, ਬੀਰਦਵਿੰਦਰ ਸਿੰਘ,ਮਨਦੀਪ ਸ਼ਰਮਾ, ਮਲਕੀਤ ਸਿੰਘ,ਕੁਲਵੰਤ ਸਿੰਘ,ਸ਼ਿਵ ਭੰਡੀਰ,ਜਸਵੰਤ ਸਿੰਘ,ਲਖਵਿੰਦਰ ਸਿੰਘ,ਰਕੇਸ਼ ਕੁਮਾਰ ਲਚਕਾਣੀ ਅਤੇ ਇੰਚਾਰਜ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।