ਪੱਤਰ ਪ੍ਰਰੇਰਕ, ਪਟਿਆਲਾ ; ਰਾਜਪੁਰਾ ਰੋਡ ਸਥਿਤ ਭਗਵਾਨ ਸ਼੍ਰੀ ਪਰਸ਼ੁਰਾਮ ਮੰਦਿਰ ਵਿਖੇ ਬ੍ਰਾਹਮਣ ਸਮਾਜ ਭਲਾਈ ਫ਼ਰੰਟ ਦੇ ਸੂਬਾ ਪ੍ਰਧਾਨ ਹਰਿੰਦਰ ਕੌਰਜ਼ੀਵਾਲਾ ਦੀ ਅਗੁਵਾਈ ਹੇਠ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ। ਇਸ ਦੌਰਾਨ ਬ੍ਰਾਹਮਣ ਸਮਾਜ ਵਲੋਂ ਉਨ੍ਹਾਂ ਦੀ ਯਾਦ ਵਿਚ ਵੈਦਿਕ ਹਵਨ ਯੱਗ ਕਰਵਾਇਆ ਤੇ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਬੰਧਕ ਸਕੱਤਰ ਅਸ਼ਵਨੀ ਭਾਸਕਰ ਸਾਸਤਰੀ ਨੇ ਦੱਸਿਆ ਕਿ ਛੋਟੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਛੋਟੇ ਸਾਹਿਬਜ਼ਾਦਿਆਂ ਨੇ ਲੋਕ ਭਲਾਈ ਜੋ ਸ਼ਹਾਦਤ ਦਾ ਜਾਮ ਪੀਤਾ ਉਸ ਨੂੰ ਰਹਿੰਦੀ ਦੁਨੀਆਂ ਤੱਕ ਕਦੇ ਵੀ ਭੁੱਲਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਗੁਰੂਆਂ ਤੇ ਪੀਰਾਂ ਵਲੋਂ ਦਰਸਾਏ ਰਸਤੇ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ ਹੈ ਤੇ ਹੋਰਨਾਂ ਨੂੰ ਵੀ ਸਮਾਜ ਭਲਾਈ ਕਾਰਜ਼ਾਂ ਵਿਚ ਯੋਗਦਾਨ ਪਾਉਣ ਲਈ ਜਾਗਰੂਕ ਵੀ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਸੰਸਕਿ੍ਤ ਭਾਸਾ ਵਿਦਿਆਲੇ ਤੇ ਬ੍ਰਾਹਮਣ ਭਲਾਈ ਬੋਰਡ ਬਣਾਉਣ ਦੀ ਮੰਗ ਬਾਰੇ ਵਿਸਥਾਰ ਵਿਚ ਜਾਣਕਾਰੀ ਵੀ ਦਿੱਤੀ। ਇਸ ਮੌਕੇ ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ਪ੍ਰਧਾਨ ਭਵਨੀਸ਼ ਜੋਸ਼ੀ, ਜ਼ਿਲ੍ਹਾ ਸੰਗਰੂਰ ਦੇ ਦਿਹਾਤੀ ਮੁਖੀ ਗੁਰਵਿੰਦਰ ਰਾਣਾ ਆਦਿ ਹਾਜ਼ਰ ਸਨ।