- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਪਾਰਕਲਿੰਗ ਕਿਡਜ਼ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸਪਾਰਕਲਿੰਗ ਕਿਡਜ਼ ਦਿ ਫਾਊਂਡੇਸ਼ਨ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਦੇ ਵਿਦਿਆਰਥੀਆਂ ਨੇ ਸਾਹੋਦਯਾ ਤਹਿਤ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿੰਨਾਹੇੜੀ ਨਾਭਾ ਵਿਖੇ ਕਰਵਾਏ ਗਏ ਸਾਇਸਲੂਥਸ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੋਸ਼ਨ ਕੀਤਾ। ਵਿਦਿਆਰਥੀਆਂ ਨੇ ਮੁਕਾਬਲਿਆਂ ਵਿੱਚੋਂ ਪਹਿਲਾ ਤੇ ਇੱਕ ’ਚੋਂ ਦੂਜਾ ਸਥਾਨ ਹਾਸਲ ਕਰ ਕੇ ਲੋਹਾ ਮਨਵਾਇਆ ਹੈ। ਸਕੂਲ ਦੀ ਪ੍ਰਿੰਸੀਪਲ ਹਰਮਨਦੀਪ ਕੌਰ ਹਰਿਕਾ ਨੇ ਦੱਸਿਆ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ‘ਗੈੱਸ ਦਾ ਐਲੀਮੈਂਟ’, ‘ਫੇਸ ਕੈਨਵਸ’, ‘ਰੀਲ ਟੂ ਰੀਅਲ’ ਅਤੇ ‘ਬ੍ਰਾਂਡ ਐਂਡ ਬਿਓਂਡ’ ਮੁਕਾਬਲਿਆਂ ਵਿੱਚ ਪਹਿਲਾ, ਜਦਕਿ ‘ਫੈਸ਼ਨ ਫਿਊਜ਼ਨ’ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਨੇ ਵਿਗਿਆਨਕ ਸੋਚ, ਰਚਨਾਤਮਕਤਾ, ਨਵੀਨਤਾਕਾਰੀ ਵਿਚਾਰਾਂ ਅਤੇ ਆਤਮ-ਵਿਸ਼ਵਾਸ ਦਾ ਪ੍ਰਦਰਸ਼ਨ ਕਰ ਕੇ ਸਭ ਦਾ ਧਿਆਨ ਖਿੱਚਿਆ ਹੈ। ਉਨ੍ਹਾਂ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਵਿਗਿਆਨ ਵਿਭਾਗ ਦੇ ਅਧਿਆਪਕਾਂ ਦੀ ਮਿਹਨਤ, ਲਗਨ ਅਤੇ ਸਮਰਪਣ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ, ਉਨ੍ਹਾਂ ਵਿੱਚ ਵਿਗਿਆਨਕ ਦ੍ਰਿਸ਼ਟੀਕੋਣ ਵਿਕਸਿਤ ਕਰਨ ਅਤੇ ਨਵੇਂ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਵਾਈਸ ਪ੍ਰਿੰਸੀਪਲ ਨਵਜੀਤ ਕੌਰ ਦੀ ਯੋਗ ਅਗਵਾਈ ਅਤੇ ਅਧਿਆਪਕਾਂ ਦੇ ਲਗਾਤਾਰ ਸਹਿਯੋਗ ਸਦਕਾ ਮਿਲੀ ਇਸ ਸਫਲਤਾ ਨੇ ਟੀਮ ਵਰਕ, ਸਹੀ ਮਾਰਗ ਦਰਸ਼ਨ ਅਤੇ ਦ੍ਰਿੜ੍ਹ ਇਰਾਦੇ ਦੀ ਮਹੱਤਤਾ ਨੂੰ ਦਰਸਾਇਆ।