- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿਉਗੜ੍ਹ ਵਿਖੇ ‘ਕਾਂਗਰਸ ਲਿਆਓ, ਪੰਜਾਬ ਬਚਾਓ’ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ‘ਕਾਂਗਰਸ ਲਿਆਓ, ਪੰਜਾਬ ਬਚਾਓ’ ਮੁਹਿੰਮ ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਅਮਰਜੀਤ ਸਿੰਘ ਘੱਗਾ ਵੱਲੋਂ ਪਿੰਡ ਪੱਧਰ ’ਤੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਦਿਉਗੜ੍ਹ ਵਿਖੇ ਕੀਤੀ ਮੀਟਿੰਗ ਵਿਚ ਪਿੰਡ ਦੇ ਵਸਨੀਕਾਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਕਾਂਗਰਸੀ ਆਗੂ ਅਮਰਜੀਤ ਸਿੰਘ ਘੱਗਾ ਨੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੀਆਂ ਨੀਤੀਆਂ, ਵਿਚਾਰਧਾਰਾ ਤੇ ਪੰਜਾਬ ਦੇ ਵਿਕਾਸ ਸਬੰਧੀ ਪਾਰਟੀ ਦੇ ਨਜ਼ਰੀਏ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿਚ ਪਰਿਵਾਰਾਂ ਵੱਲੋਂ ਕਾਂਗਰਸ ਪਾਰਟੀ ਨਾਲ ਜੁੜਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਲੋਕ ਪੱਖੀ ਤੇ ਵਿਕਾਸ ਪੱਖੀ ਰਹੀ ਹੈ। ਉਨ੍ਹਾਂ ਅਕਾਲੀ ਭਾਜਪਾ ਦੇ ਗੱਠਜੋੜ ਸਬੰਧੀ ਸਵਾਲ ਉਠਾਉਂਦਿਆਂ ਦੋਸ਼ ਲਗਾਇਆ ਕਿ ਇਨ੍ਹਾਂ ਪਾਰਟੀਆਂ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਵੀ ਪੰਜਾਬ ਦੇ ਲੋਕਾਂ ਨੂੰ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਡਾ ਨਰਿੰਦਰ ਸੰਧੂ ਨੈਸ਼ਨਲ ਟ੍ਰੇਨਰ ਕਾਂਗਰਸ, ਗੁਰਸੇਵਕ ਸਿੰਘ ਭੰਗੂ ਸਕੱਤਰ ਕਾਂਗਰਸ ਪਟਿਆਲਾ ਅਤੇ ਗੁਰਪਿਆਰ ਸਿੰਘ ਦਿਉਗੜ੍ਹ ਸੈਕਟਰੀ ਪੰਜਾਬ ਕਾਂਗਰਸ ਐੱਸ.ਸੀ. ਵਿਭਾਗ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਉਂਕਾਰ ਸਿੰਘ ਸੇਖੋਂ, ਬਚਿੱਤਰ ਸਿੰਘ, ਗੁਰਬਖ਼ਸ਼ ਸਿੰਘ, ਅਵਤਾਰ ਨਿੱਕਾ ਦਿਉਗੜ੍ਹ, ਪ੍ਰੇਮ ਸਿੰਘ, ਸਤਪਾਲ ਸਿੰਘ, ਅਜੈਬ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।