- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹਿਰ ਦੇ ਲਾਹੋਰੀ ਗੇਟ ਥਾਣਾ ਖੇਤਰ ਅਧੀਨ ਪੈਂਦੇ ਐੱਸ.ਐੱਸ.ਟੀ. ਨਗਰ 'ਚ ਦਿਨ-ਦਿਹਾੜੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਚੋਰ ਬੰਦ ਘਰ ਦੇ ਮੇਨ ਗੇਟ ਦਾ ਤਾਲਾ ਤੋੜ ਕੇ ਅੰਦਰੋਂ ਲੱਖਾਂ ਰੁਪਏ ਦੀ ਕੀਮਤ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਨਾਮਾਲੂਮ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਸ਼ਹਿਰ ਦੇ ਲਾਹੋਰੀ ਗੇਟ ਥਾਣਾ ਖੇਤਰ ਅਧੀਨ ਪੈਂਦੇ ਐੱਸ.ਐੱਸ.ਟੀ. ਨਗਰ 'ਚ ਦਿਨ-ਦਿਹਾੜੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਚੋਰ ਬੰਦ ਘਰ ਦੇ ਮੇਨ ਗੇਟ ਦਾ ਤਾਲਾ ਤੋੜ ਕੇ ਅੰਦਰੋਂ ਲੱਖਾਂ ਰੁਪਏ ਦੀ ਕੀਮਤ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਨਾਮਾਲੂਮ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ, ਐੱਸ.ਐੱਸ.ਟੀ. ਨਗਰ 33 ਫੁੱਟੀ ਰੋਡ ਦੀ ਰਹਿਣ ਵਾਲੀ ਡਾ. ਜਤਿੰਦਰਪ੍ਰੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ 26 ਜੁਲਾਈ ਨੂੰ ਦੁਪਹਿਰ ਕਰੀਬ ਇਕ ਵਜੇ ਉਹ ਆਪਣੇ ਘਰ ਦਾ ਰੋਜ਼ਾਨਾ ਦਾ ਕੰਮਕਾਰ ਨਿਪਟਾ ਕੇ ਭਾਦਸੋਂ ਰੋਡ ਸਥਿਤ ਚਰਚ ਵਿਖੇ ਪ੍ਰਾਰਥਨਾ ਕਰਨ ਲਈ ਗਈ ਸੀ। ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਘਰ ਆਈ ਤਾਂ ਉਸ ਨੇ ਦੇਖਿਆ ਕਿ ਘਰ ਦੇ ਮੁੱਖ ਦਰਵਾਜ਼ੇ ਦਾ ਲਾਕ ਟੁੱਟਾ ਹੋਇਆ ਸੀ। ਅੰਦਰ ਜਾ ਕੇ ਦੇਖਣ 'ਤੇ ਪਤਾ ਲੱਗਾ ਕਿ ਕਮਰੇ ਵਿੱਚ ਪਈ ਅਲਮਾਰੀ ਦੇ ਵੀ ਤਾਲੇ ਟੁੱਟੇ ਹੋਏ ਸਨ। ਅਣਪਛਾਤੇ ਚੋਰ ਅਲਮਾਰੀ ਵਿੱਚ ਰੱਖੀਆਂ 2 ਸੋਨੇ ਦੀਆਂ ਚੂੜੀਆਂ ਕਰੀਬ 2 ਤੋਲੇ, 4 ਸੋਨੇ ਦੀਆਂ ਅੰਗੂਠੀਆਂ ਕਰੀਬ 2 ਤੋਲੇ ਅਤੇ ਲਗਭਗ 7 ਤੋਂ 8 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਏ ਸਨ।
ਇਸ ਘਟਨਾ ਦੀ ਸੂਚਨਾ ਤੁਰੰਤ ਸਥਾਨਕ ਪੁਲਿਸ ਨੂੰ ਦਿੱਤੀ ਗਈ। ਲਾਹੋਰੀ ਗੇਟ ਥਾਣਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਘਟਨਾ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਅਨੁਸਾਰ ਫਿਲਹਾਲ ਦੋਸ਼ੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਜਾਵੇਗਾ।