ਪਰਵਿੰਦਰ ਝੋਟੇ ਦੇ ਹੱਕ 'ਚ ਸ਼ੇਰਪੁਰ ਵਿਖੇ ਫੂਕਿਆ ਝਾੜੂ ਪਰਵਿੰਦਰ ਝੋਟੇ ਦੇ ਹੱਕ 'ਚ ਸ਼ੇਰਪੁਰ ਵਿਖੇ ਫੂਕਿਆ ਝਾੜੂ
Publish Date: Sun, 25 Oct 2026 04:34 PM (IST)
Updated Date: Mon, 26 Oct 2026 04:01 AM (IST)
ਨਸ਼ਿਆਂ ਵਿਰੁੱਧ ਲੋਕਾਂ ਨੂੰ ਇੱਕਜੁੱਟ ਹੋਣ ਦੀ ਅਪੀਲ ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ : ਨਸ਼ਿਆਂ ਖਿਲਾਫ ਲੜਾਈ ਲੜਨ ਵਾਲੇ ਨੌਜਵਾਨ ਆਗੂ ਪਰਵਿੰਦਰ ਸਿੰਘ ਝੋਟਾ ਦੇ ਹੱਕ ਚ ਬਣੀ ਸੰਘਰਸ਼ ਕਮੇਟੀ ਦੇ ਸੱਦੇ ਤੇ ਅੱਜ ਸ਼ੇਰਪੁਰ ਦੇ ਕਾਤਰੋਂ ਚੌਂਕ ਵਿਖੇ ਨਸ਼ਾ ਰੋਕੂ ਕਮੇਟੀ ਸ਼ੇਰਪੁਰ ਖੇੜੀ ਕਲਾਂ ਵੱਲੋਂ ਆਮ ਆਦਮੀ ਪਾਰਟੀ ਦੇ ਚੋਣ ਨਿਸਾਨ ਝਾੜੂ ਨੂੰ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪਿਛਲੇ ਤਿੰਨ ਸਾਲਾਂ ਤੋਂ ਨਸ਼ਿਆਂ ਖਿਲਾਫ ਬੇਵਾਕ ਹੋ ਕੇ ਤਿੱਖੀ ਲੜਾਈ ਲੜਨ ਵਾਲੀ ਨਸ਼ਾ ਰੋਕੂ ਕਮੇਟੀ ਦੇ ਨੌਜਵਾਨ ਆਗੂ ਬਲਵਿੰਦਰ ਸਿੰਘ ਬਿੰਦਾ ਅਤੇ ਗੋਪੀ ਗਰੇਵਾਲ ਦੀ ਅਗਵਾਈ ਹੇਠ ਕੀਤੇ ਗਏ ਇਸ ਰੋਸ਼ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਨੂੰ ਘੁਣ ਵਾਂਗ ਖਾ ਰਹੀ ਚਿੱਟੇ ਤੇ ਹੋਰ ਨਸ਼ਿਆਂ ਦੀ ਨਾ ਮੁਰਾਦ ਬਿਮਾਰੀ ਨੇ ਸਾਡੀ ਨੌਜਵਾਨ ਪੀੜੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ ਪਰ ਸਮੇਂ ਦੀਆਂ ਸਰਕਾਰਾਂ ਇਸ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਕਰਨ ਵਿੱਚ ਬੁਰੀ ਤਰ੍ਹਾਂ ਫੇਲ ਸਾਬਿਤ ਹੋਈਆਂ ਹਨ। ਆਗੂਆਂ ਨੇ ਕਿਹਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਖਿਲਾਫ ਖੁੱਲਿਆਮ ਪ੍ਰਚਾਰ ਕਰਨ ਵਾਲੇ ਯੋਧੇ ਨੂੰ ਜਦੋਂ ਨਸ਼ੇ ਦੇ ਤਸਕਰ ਖਰੀਦ ਨਾ ਸਕੇ ਤਾਂ ਅੰਤ ਨਸ਼ਾ ਵੇਚਣ ਵਾਲਿਆ ਨੇ ਲੋਕਾਂ ਦੇ ਪੁੱਤ ਬਚਾਉਣ ਵਾਲੇ ਨੂੰ ਆਖਿਰ ਗੋਲੀਆਂ ਦਾ ਸਿਕਾਰ ਬਣਾ ਕੇ ਸ਼ਹੀਦ ਕਰ ਦਿੱਤਾ। ਜੇਕਰ ਅਸੀਂ ਅਜੇ ਵੀ ਨਾ ਜਾਗੇ ਤਾਂ ਸਾਡੀਆਂ ਆਉਣ ਵਾਲੀਆਂ ਨਸਲਾਂ ਸਾਨੂੰ ਕਦੇ ਵੀ ਮਾਫ ਨਹੀਂ ਕਰਨਗੀਆਂ। ਉਹਨਾਂ ਅੱਗੇ ਆਖਿਆ ਹੈ ਕਿ ਜੇਕਰ ਸਾਡੀਆਂ ਬਣਾਈਆਂ ਸਰਕਾਰਾਂ ਨੇ ਆਪਣੀ ਜਿੰਮੇਵਾਰੀ ਸੁਹਿਰਦਤਾ ਨਾਲ ਨਿਭਾਈ ਹੁੰਦੀ ਤਾਂ ਪੰਜਾਬ ਵਿੱਚ ਨਿਤ ਦਿਨ ਨਸ਼ਿਆਂ ਦਾ ਮਰ ਰਹੇ ਨੌਜਵਾਨਾਂ ਦੀ ਗਿਣਤੀ ਘੱਟ ਹੁੰਦੀ। ਆਗੂਆਂ ਨੇ ਕਿਹਾ ਹੈ ਕਿ ਜੇਕਰ ਉਨਾਂ ਦੀ ਜਥੇਬੰਦੀ ਅਤੇ ਲੋਕਾਂ ਦਾ ਸਹਿਯੋਗ ਨਾ ਮਿਲਦਾ ਤਾਂ ਸ਼ੇਰਪੁਰ ਇਲਾਕੇ ਅੰਦਰ ਵੀ ਚਿੱਟੇ ਅਤੇ ਹੋਰ ਮੈਡੀਕਲ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੀ ਗਿਣਤੀ ਵਧੇਰੇ ਹੋਣੀ ਸੀ। ਇਸ ਲਈ ਅਜੇ ਵੀ ਮੌਕਾ ਹੈ ਕਿ ਆਪਾਂ ਆਪਣੇ ਪਿੰਡੋ ਪਿੰਡੀ ਸਮਾਜ ਨੂੰ ਘੁਣ ਵਾਂਗ ਖਾ ਰਹੀ ਇਸ ਨਸ਼ਿਆਂ ਦੀ ਬਿਮਾਰੀ ਨੂੰ ਜੜੋ ਖਤਮ ਕਰਨ ਲਈ ਅਤੇ ਆਪਣੇ ਪੰਜਾਬ ਨੂੰ ਮੁੜ ਨਸ਼ਾ ਮੁਕਤ ਕਰਨ ਦਾ ਤਹੱਈਆ ਕਰੀਏ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਦੇ ਹੱਕ ਵਿੱਚ ਬਣੀ ਸੰਘਰਸ਼ ਕਮੇਟੀ ਵੱਲੋਂ ਰੱਖੀਆਂ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੋਬੀ ਚੀਮਾ, ਪੰਮਾ ਸਿੰਘ, ਪਰਮਜੀਤ ਕੌਰ ਖੇੜੀ,, ਹੈਰੀ ਹੰਸ, ਪ੍ਰਗਟ ਪ੍ਰੀਤ ਸ਼ੇਰਪੁਰ, ਬਹਾਦਰ ਸਿੰਘ ਚੌਧਰੀ ,ਹੈਪੀ ਤੂਰ, ਬਹਾਦਰ ਸਿੰਘ ਢੰਡਾ ਹਾਜ਼ਰ ਸਨ।