ਡਾ. ਸੰਧੂ ਮੈਮੋਰੀਅਲ ਪਬਲਿਕ ਸਕੂਲ ’ਚ ਧਰਤੀ ਦਿਵਸ ਮਨਾਇਆ
ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਵਿਖੇ ’ਧਰਤੀ ਦਿਵਸ’ ਮਨਾਇਆ
Publish Date: Thu, 23 Apr 2026 04:17 PM (IST)
Updated Date: Thu, 23 Apr 2026 04:19 PM (IST)
ਜੀਐੱਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਡਾ. ਬੀਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਘਡ਼ਾਮ ਰੋਡ, ਜੁਲਾਹਖੇਡ਼ੀ ਵਿਖੇ ਧਰਤੀ ਦਿਵਸ ਬਡ਼ੀ ਧੂਮਧਾਮ ਅਤੇ ਸਿੱਖਿਆਦਾਇਕ ਸਰਗਰਮੀਆਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਣ ਦੀ ਸੰਭਾਲ ਦਾ ਪ੍ਰਣ ਲਿਆ। ਸਮਾਗਮ ਦੀ ਸ਼ੁਰੂਆਤ ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਧਰਤੀ ਸਾਡਾ ਸਾਂਝਾ ਘਰ ਹੈ ਅਤੇ ਇਸ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਬੱਚਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਪਾਣੀ ਦੀ ਬਚਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੀ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਨੇ ਬੱਚਿਆਂ ਦੁਆਰਾ ਬਣਾਏ ਗਏ ਵਾਤਾਵਰਣ ਪੱਖੀ ਚਾਰਟਾਂ ਅਤੇ ਮਾਡਲਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਦਿਹਾਡ਼ੇ ਮਨਾਉਣ ਦਾ ਮੁੱਖ ਮਕਸਦ ਬੱਚਿਆਂ ਵਿੱਚ ਕੁਦਰਤ ਪ੍ਰਤੀ ਪਿਆਰ ਅਤੇ ਜਾਗਰੂਕਤਾ ਪੈਦਾ ਕਰਨਾ ਹੈ। ਪ੍ਰਿੰਸੀਪਲ ਤਰਨਦੀਪ ਕੌਰ ਅਰੋਡ਼ਾ ਨੇ ਧਰਤੀ ਦਿਵਸ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਨੂੰ ਪਲਾਸਟਿਕ ਦੀ ਵਰਤੋਂ ਬੰਦ ਕਰਕੇ ਕੁਦਰਤੀ ਸਰੋਤਾਂ ਦੀ ਸਹੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਕੂਲ ਕੈਂਪਸ ਵਿੱਚ ਬੂਟੇ ਲਗਾ ਕੇ ਬੱਚਿਆਂ ਨੂੰ ‘ਗੋ ਗ੍ਰੀਨ’ ਦਾ ਸੁਨੇਹਾ ਦਿੱਤਾ ।