- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਸਟ ਵੱਲੋਂ ਹਲਕਾ ਸਮਾਣਾ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਵਿਚ ਕਰੀਬ 3 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪਿੰਡ ਰੰਧਾਵਾ ਗੁਰਦੁਆਰਾ ਸਾਹਿਬ ਨੇੜਿਓਂ ਮਵੀ ਸੱਪਾਂ ਤੋਂ ਰਾਮਨਗਰ ਨੂੰ ਜਾਣ ਵਾਲੀ ਕਰੀਬ 4 ਕਿਲੋਮੀਟਰ ਲੰਬੀ ਲਿੰਕ ਸੜਕ ਦੀ ਮੁਰੰਮਤ ’ਤੇ ਲਗਭਗ 2.72 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਰਾਹਗੀਰਾਂ ਨੂੰ ਆਵਾਜਾਈ ਵਿਚ ਵੱਡੀ ਰਾਹਤ ਮਿਲੇਗੀ। ਇਸੇ ਤਰ੍ਹਾਂ ਪਿੰਡ ਖੇੜੀ ਭੀਮਾ ਦੀ ਕਰੀਬ ਇੱਕ ਕਿਲੋਮੀਟਰ ਲੰਬੀ ਫਿਰਨੀ ਦੇ ਨਿਰਮਾਣ ਕਾਰਜ ਦੀ ਵੀ ਸ਼ੁਰੂਆਤ ਕਰਵਾਈ ਗਈ। ਇਸ ’ਤੇ ਲਗਭਗ 32.70 ਲੱਖ ਰੁਪਏ ਦੀ ਲਾਗਤ ਆਵੇਗੀ ਤੇ ਫਿਰਨੀ ’ਤੇ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ। ਇਸ ਨਾਲ ਪਿੰਡ ਵਾਸੀਆਂ ਨੂੰ ਚਿੱਕੜ ਅਤੇ ਖਰਾਬ ਰਸਤੇ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਬਰਸਟ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਸੜਕਾਂ ਦੇ ਨਵੀਨੀਕਰਨ ਦੇ ਨਾਲ-ਨਾਲ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਹਲਕਾ ਸਮਾਣਾ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵੀਰ ਦਵਿੰਦਰ ਸਿੰਘ ਸਰਪੰਚ ਖੇੜੀ ਭੀਮਾ, ਜਸਪਾਲ ਸਿੰਘ ਬੀਬੀਪੁਰ, ਕੁਲਜੀਤ ਸਿੰਘ ਸਰਪੰਚ ਰੰਧਾਵਾ, ਰਾਮ ਸਿੰਘ ਸਰਪੰਚ ਫਤਿਹਪੁਰ, ਅਮਰੀਕ ਸਿੰਘ ਸਰਪੰਚ ਅਚਰਾਲ, ਸੁਰਜੀਤ ਸਿੰਘ ਸਰਪੰਚ ਗਾਜੀਪੁਰ, ਮਹਿਲ ਸਿੰਘ ਸਰਪੰਚ ਨਸੂੱਪੁਰ, ਗਿੰਨੀ ਖੰਗੂੜਾ, ਜੱਸੀ ਫਤਿਹਪੁਰ , ਸ਼ਾਮ ਲਾਲ ਦੱਤ ਮੈਂਬਰ ਮੰਡੀ ਬੋਰਡ, ਮਲਕੀਤ ਸਿੰਘ ਭਿੰਡਰ, ਗੁਰਲਾਲ ਸਿੰਘ, ਗੁਰਵਿੰਦਰ ਗੋਪੀ, ਤੇਜਿੰਦਰ ਸਿੰਘ, ਹਰਪਾਲ ਸਿੰਘ, ਰਵਿੰਦਰ ਸਿੰਘ ਸਮੇਤ ਸਮੂਹ ਇਲਾਕਾ ਨਿਵਾਸੀ ਮੌਜੂਦ ਰਹੇ।