ਬਰਸਟ ਵੱਲੋਂ ਡਕਾਲਾ ਵਿਖੇ 9.30 ਕਰੋੜ ਰੁਪਏ ਦੇ ਸੜਕ ਵਿਕਾਸ ਕਾਰਜਾਂ ਦੀ ਸ਼ੁਰੂਆਤ ਬਰਸਟ ਵੱਲੋਂ ਡਕਾਲਾ ਵਿਖੇ 9.30 ਕਰੋੜ ਰੁਪਏ ਦੇ ਸੜਕ ਵਿਕਾਸ ਕਾਰਜਾਂ ਦੀ ਸ਼ੁਰੂਆਤ
Publish Date: Sun, 06 Sep 2026 06:52 PM (IST)
Updated Date: Sun, 06 Sep 2026 06:55 PM (IST)
ਫੋਟੋ 6ਪੀਟੀਐਲ: 33 ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਅੱਜ ਪਿੰਡ ਡਕਾਲਾ ਦੇ ਟਿੱਲੇ ਬਾਬੇ ਵਿਖੇ ਕਰੀਬ 9.30 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਅਹਿਮ ਸੜਕ ਦੇ ਨਿਰਮਾਣ ਕਾਰਜਾਂ ਦੀ ਰਿਬਨ ਕੱਟ ਕੇ ਰਸਮੀ ਸ਼ੁਰੂਆਤ ਕੀਤੀ ਗਈ। ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਇਹ ਸੜਕ ਡਰੋਲਾ, ਤਰੈਂ, ਡਕਾਲਾ ਅਤੇ ਮਰਦਾਹੇੜੀ ਤੋਂ ਹੁੰਦੀ ਹੋਈ ਪਟਿਆਲਾ-ਚੀਕਾ ਰੋਡ ਨਾਲ ਜਾ ਕੇ ਮਿਲਦੀ ਹੈ। ਲਗਭਗ 8.61 ਕਿਲੋਮੀਟਰ ਲੰਬੀ ਇਸ ਸੜਕ ਦੇ ਨਿਰਮਾਣ ’ਤੇ ਕਰੀਬ 9.30 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਸੜਕ ਦੀ ਚੌੜਾਈ ਵਧਾ ਕੇ 18 ਫੁੱਟ ਕੀਤੀ ਜਾਵੇਗੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀ ਵਧੇਰੇ ਸਹੂਲਤ ਮਿਲੇਗੀ। ਬਰਸਟ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਡਰੋਲਾ, ਤਰੈਂ, ਡਕਾਲਾ, ਮਰਦਾਹੇੜੀ ਸਮੇਤ ਆਸ-ਪਾਸ ਦੇ ਕਈ ਪਿੰਡਾਂ ਦੇ ਵਸਨੀਕਾਂ ਨੂੰ ਸਿੱਧਾ ਲਾਭ ਮਿਲੇਗਾ। ਸੜਕ ਦੇ ਨਿਰਮਾਣ ਨਾਲ ਕਿਸਾਨਾਂ ਨੂੰ ਆਪਣੀਆਂ ਫਸਲਾਂ ਮੰਡੀਆਂ ਤੱਕ ਪਹੁੰਚਾਉਣ ਵਿੱਚ ਵੀ ਵਧੇਰੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਵਿਦਿਆਰਥੀਆਂ, ਵਪਾਰੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਲਈ ਆਵਾਜਾਈ ਹੋਰ ਸੁਖਾਲੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਅਤੇ ਪਿੰਡਾਂ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਜੋੜਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਸ ਦੌਰਾਨ ਇਲਾਕਾ ਨਿਵਾਸੀਆਂ ਵੱਲੋਂ ਸੜਕ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਲਈ ਪੰਜਾਬ ਸਰਕਾਰ ਤੇ ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹਨੀ ਮਾਹਲਾ ਚੇਅਰਮੈਨ ਮਾਰਕਿਟ ਕਮੇਟੀ ਡਕਾਲਾ, ਮਨਿੰਦਰ ਸਿੰਘ ਚੇਅਰਮੈਨ, ਦਵਿੰਦਰ ਸਿੰਘ, ਹਰਕਿੰਦਰ ਸਿੰਘ ਸਰਪੰਚ ਡਕਾਲਾ, ਅਮਰਦੀਪ ਸਿੰਘ ਸਰਪੰਚ ਨਿਊ ਡਕਾਲਾ, ਮਹਿਲ ਸਿੰਘ ਸਰਪੰਚ, ਲਖਵਿੰਦਰ ਸਿੰਘ ਸਰਪੰਚ ਖੇੜੀ ਬਰਨਾ, ਅਵਤਾਰ ਸਿੰਘ ਸਰਪੰਚ ਮੱਧੋਮਾਜਰਾ ਆਦਿ ਹਾਜ਼ਰ ਸਨ।