ਜਰੂਰੀ) ਚੇਅਰਮੈਨ ਨੇ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ
ਚੇਅਰਮੈਨ ਨੇ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਦੀ ਬੱਸ ਰਵਾਨਾਂ
Publish Date: Fri, 10 Apr 2026 04:35 PM (IST)
Updated Date: Fri, 10 Apr 2026 04:38 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਸਫੇੜਾ ਤੋਂ ਬੱਸ ਰਵਾਨਾ ਕੀਤੀ ਗਈ, ਜਿਸ ਨੂੰ ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਗੁਰਬਿੰਦਰ ਸਿੰਘ ਹੈਪੀ ਪਹਾੜੀਪੁਰ ਅਤੇ ਮਾਰਕੀਟ ਕਮੇਟੀ ਡਕਾਲਾ ਦੇ ਚੇਅਰਮੈਨ ਹਨੀ ਮਾਹਲਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀ ਦਰਬਾਰ ਸਾਹਿਬ ਸਮੇਤ ਅੰਮ੍ਰਿਤਸਰ ਸਾਹਿਬ ਸਥਿਤ ਹੋਰਨਾਂ ਧਾਰਮਿਕ ਸਥਾਨਾਂ ਦੇ ਦਰਸਨਾਂ ਲਈ ਰਵਾਨਾ ਹੋਏ। ਇਸ ਮੌਕੇ ਬੱਸ ਰਵਾਨਾਂ ਕਰਦੇ ਹੋਏ ਚੇਅਰਮੈਨ ਗੁਰਬਿੰਦਰ ਸਿੰਘ ਹੈਪੀ ਪਹਾੜੀਪੁਰ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ 50 ਸਾਲ ਤੋਂ ਵੱਡੀ ਉਮਰ ਦੇ ਲੋਕਾਂ ਲਈ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫੈਸਲਾ ਕੀਤਾ ਹੋਇਆ ਹੈ, ਜਿਸ ਤਹਿਤ ਹਰ ਰੋਜ ਸੈਂਕੜੇ ਬੱਸਾਂ ਵੱਖ ਵੱਖ ਥਾਵਾਂ ਤੋਂ ਸੰਗਤ ਲੈ ਕੇ ਧਾਰਮਿਕ ਸਥਾਨਾਂ ’ਤੇ ਜਾ ਰਹੀਆਂ ਹਨ। ਚੇਅਰਮੈਨ ਹੈਪੀ ਪਹਾੜੀਪੁਰ ਨੇ ਆਖਿਆ ਕਿ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੁਰੂ ਕੀਤੇ ਇਸ ਉਪਰਾਲੇ ਦੀ ਹਰ ਪਾਸੇ ਬਹੁਤ ਸਲਾਂਘਾ ਹੋ ਰਹੀ ਹੈ ਕਿਉਂਕਿ ਬਹੁਤ ਸਾਰੇ ਬਜੁਰਗ ਅਜਿਹੇ ਹਨ, ਜੋ ਆਪ ਧਾਰਮਿਕ ਸਥਾਨਾਂ ਤੱਕ ਨਹੀਂ ਜਾ ਸਕਦੇ, ਉਨ੍ਹਾਂ ਨੂੰ ਵੀ ਪੰਜਾਬ ਸਰਕਾਰ ਵੱਲੋਂ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜਾਣ ਵਾਲੀ ਸੰਗਤ ਲਈ ਰਹਿਣ, ਖਾਣ-ਪੀਣ ਤੇ ਹੋਰ ਸਹੂਲਤਾਂ ਆਦਿ ਦੇ ਵਧੀਆ ਪ੍ਰਬੰਧ ਕੀਤੇ ਗਏ ਹਨ ਤੇ ਲਰਜਰੀ ਬੱਸਾਂ ਰਾਹੀ ਯਾਤਰਾ ਕਰਵਾਈ ਜਾ ਰਹੀ ਹੈ। ਇਸ ਮੌਕੇ ਪਿੰਡ ਸਫੇੜਾ ਦੀ ਸੰਗਤ ਵੱਲੋਂ ਯਾਤਰਾ ਲਈ ਬੱਸ ਭੇਜਣ ’ਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਸਮੇਤ ਪੰਜਾਬ ਸਰਕਾਰ ਦੇ ਵਿਸ਼ੇਸ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਦਵਿੰਦਰ ਸਿੰਘ ਸਫੇੜਾ, ਸੁਨੀਲ ਮਰਦਾਹੇੜੀ ਪ੍ਰਧਾਨ ਆੜ੍ਹਤੀ ਐਸੋਸ਼ੀਏਸ਼ਨ, ਗੁਰਪ੍ਰੀਤ ਸਿੰਘ ਆਦਿ ਸਮੇਤ ਹੋਰ ਵੀ ਆਗੂ ਹਾਜ਼ਰ ਸਨ।