ਗੁਰਧਾਮਾਂ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ
‘ਆਪ’ ਆਗੂਆਂ ਨੇ ਗੁਰਧਾਮਾਂ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਬੱਸ ਨੂੰ ਕੀਤਾ ਰਵਾਨਾ
Publish Date: Wed, 25 Feb 2026 04:50 PM (IST)
Updated Date: Wed, 25 Feb 2026 04:52 PM (IST)
ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਸਨੀਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁਫਤ ਤੀਰਥ ਯਾਤਰਾ ਬੱਸ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਹੀ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੇ ਯਤਨਾਂ ਸਦਕਾ ਹਲਕਾ ਸਨੌਰ ਦੇ ਪਿੰਡ ਮਸੀਂਗਣ ਤੋਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਗੁਰਮੀਤ ਸਿੰਘ ਵਿਰਕ ਨੇ ਇਸ ਤੀਰਥ ਯਾਤਰਾ ਬੱਸ ਨੂੰ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੇ ਨਾਲ ਲਗਦੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ‘ਆਪ’ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਜ਼ੁਰਗਾਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਤੀਰਥ ਯਾਤਰ ਸਕੀਮ ਬਜ਼ੁਰਗਾਂ ਲਈ ਕਾਫੀ ਵਰਦਾਨ ਸਾਬਤ ਹੋ ਰਹੀ ਹੈ, ਜਿਸ ਤਹਿਤ ਉਨ੍ਹਾਂ ਨੂੰ ਗੁਰਥਾਮਾਂ ਦੇ ਦਰਸ਼ਨ ਦੀਦਾਰੇ ਕਰਵਾਏ ਜਾ ਰਹੇ ਹਨ। ਇਸ ਮੌਕੇ ਗੁਰਮੀਤ ਸਿੰਘ ਵਿਰਕ ਨਾਲ ਪਿੰਡ ਮਸੀਂਗਣ ਦੇ ਸਰਪੰਚ ਮੁਖਵਿੰਦਰ ਸਿੰਘ ਅਤੇ ਕਈ ਹੋਰ ਆਗੂ ਮੌਜੂਦ ਸਨ।