ਗੁਰੂਧਾਮਾਂ ਦੇ ਦਰਸ਼ਨਾਂ ਲਈ ਬੱਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ
ਗੁਰੂਧਾਮਾਂ ਦੇ ਦਰਸ਼ਨਾ ਲਈ ਬੱਸ ਨੂੰ ਝੰਡੀ ਦੇਕੇ ਕੀਤਾ ਰਵਾਨਾ
Publish Date: Fri, 13 Feb 2026 04:24 PM (IST)
Updated Date: Fri, 13 Feb 2026 04:27 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਿੰਡ ਭੇਡਵਾਲ ਤੋਂ ਗੁਰੂਧਾਮਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਰਾਸਤ ਸੇਵਾ ਸੰਗਠਨ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਰਘਵੀਰ ਸਿੰਘ ਗੋਪਾਲਪੁਰ ਵੱਲੋਂ ਬੱਸ ਨੂੰ ਝੰਡੀ ਦੇ ਕੇ ਤਿੰਨ ਦਿਨ ਲਈ ਵੱਖ-ਵੱਖ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਅਜਾਇਬ ਘਰ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਦੀ ਤਰਫੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਹਿਜਪਾਲ ਸਿੰਘ ਲਾਡਾ, ਅਸਿਸਟੈਂਟ ਕਮਿਸ਼ਨਰ ਦੀਪਜੋਤ ਕੌਰ ਪੀਸੀਐੱਸ, ਬੀਡੀਪੀਓ ਜਤਿੰਦਰ ਸਿੰਘ ਢਿੱਲੋਂ, ਸੈਕਟਰੀ ਇਕਬਾਲ ਸਿੰਘ ਸੈਕਟਰੀ, ਸੈਕਟਰੀ ਹਰਭਜਨ ਸਿੰਘ ਸੈਕਟਰੀ, ਸੰਪੂਰਨ ਸਿੰਘ ਸੈਕਟਰੀ, ਸੋਨੂੰ ਸਲੇਮਪੁਰ, ਸੁਖਵਿੰਦਰ ਸਿੰਘ ਸੁੱਖਾ ਸਰਪੰਚ, ਰਜੀਵ ਕੁਮਾਰ ਟੋਨੀ ਮੌਜੂਦ ਸਨ। ਇਸ ਮੌਕੇ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਗੋਪਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਧਾਰਮਿਕ ਯੋਜਨਾ ਸਭ ਧਰਮਾਂ, ਜਾਤਾਂ, ਖੇਤਰਾਂ ਅਤੇ ਆਮਦਨ ਵਰਗਾਂ ਦੇ ਲੋਕਾਂ ਲਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਤੀਨ ਦਿਨ ਅਤੇ ਦੋ ਰਾਤਾਂ ਦੇ ਮੁਫ਼ਤ ਰਹਿਣ-ਸਹਿਣ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਜਦਕਿ ਯਾਤਰਾ ਦੇ ਸਮਾਪਤ ਹੋਣ ’ਤੇ ਸਾਰੇ ਸ਼ਰਧਾਲੂਆਂ ਨੂੰ ਪ੍ਰਸਾਦ ਵੰਡਿਆ ਜਾਵੇਗਾ। ਗੋਪਾਲਪੁਰ ਨੇ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਹੋਰ ਯਾਤਰਾਵਾਂ ਨਿਯਮਿਤ ਤੌਰ ’ਤੇ ਰਵਾਨਾ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ, ਧਾਰਮਿਕ ਸਾਂਝ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਇਸ ਦੀ ਇੱਕ ਸ਼ਾਨਦਾਰ ਮਿਸਾਲ ਹੈ। ਇਸ ਮੌਕੇ ਪਿੰਡ ਭੇਡਵਾਲ ਦੇ ਸਰਪੰਚ ਪੰਚ, ਪਿੰਡ ਵਾਸੀ ਅਤੇ ਪਾਰਟੀ ਵਲੰਟੀਅਰ ਮੌਜੂਦ ਸਨ।