ਬਲਾਕ ਸਨੌਰ ਦੇ ਪਿੰਡ ਅਸਰਪੁਰ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ
ਬਲਾਕ ਸਨੌਰ ਦੇ ਪਿੰਡ ਅਸਰਪੁਰ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ
Publish Date: Sat, 16 May 2026 05:05 PM (IST)
Updated Date: Sat, 16 May 2026 05:06 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਨੌਰ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਸਨੌਰ ਦੇ ਪਿੰਡ ਅਸਰਪੁਰ ਤੋਂ ਬਜ਼ੁਰਗ ਸ਼ਰਧਾਲੂਆਂ ਦੀ ਇਕ ਬੱਸ ਨੂੰ ਬਲਾਕ ਸਨੌਰ ਦੇ ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁਮਾਣ ਅਤੇ ਗੁਰਪ੍ਰੀਤ ਸਿੰਘ ਸਰਪੰਚ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੱਸ ਇਹ ਬੱਸ ਸ਼ਰਧਾਲੂਆਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਰਵਾਨਾ ਕੀਤੀ ਗਈ ਹੈ। ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਘੁਮਾਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਯੋਗ ਅਗਵਾਈ ਹੇਠ ਹਲਕੇ ਦੇ ਹਰ ਪਿੰਡ ਤੱਕ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਪਹੁੰਚਾਈਆਂ ਜਾ ਰਹੀਆਂ ਹਨ। ਇਸ ਮੌਕੇ ਪਿੰਡ ਅਸਰਪੁਰ ਦੇ ਬਜ਼ੁਰਗਾਂ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਵਾਈਸ ਚੇਅਰਮੈਨ ਹਰਪ੍ਰੀਤ ਘੁਮਾਣ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਪਗੁਰਮੀਤ ਸਿੰਘ ਅਸਰਪੁਰ, ਲਾਜਪਤ ਸਿੰਘ ਸਰਪੰਚ ਪੂਨੀਆ ਜੱਟਾਂ, ਹਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਸੰਦੀਪ ਸਿੰਘ ਸਰਪੰਚ ਕਰਤਾਰਪੁਰ, ਬਲਵਿੰਦਰ ਸਿੰਘ ਪੰਚ, ਜਤਿੰਦਰ ਸਿੰਘ ਪੰਚ, ਸਮੂਹ ਪੰਚਾਇਤ ਮੈਂਬਰ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।