- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਦ ਯਾਤਰਾ ਲਈ ਬੱਸਾਂ ਰਵਾਨਾ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਭਾਰਤੀ ਜਨਤਾ ਪਾਰਟੀ ਵੱਲੋਂ ਪਟਿਆਲਾ ਵਿਖੇ ਲੋਕਤੰਤਰ ਬਚਾਓ ਅਰਾਜਕਤਾ ਹਟਾਓ ਦੇ ਨਾਅਰੇ ਹੇਠ ਪਦ ਯਾਤਰਾ ਕੱਢੀ ਜਾ ਰਹੀ ਹੈ ਜਿਸ ਵਿਚ ਭਾਗ ਲੈਣ ਲਈ ਸੂਬਾ ਕਾਰਜਕਾਰਨੀ ਕਮੇਟੀ ਮੈਂਬਰ ਨਰਾਇਣ ਸਿੰਘ ਨਰਸੋਤ ਦੀ ਅਗਵਾਈ ਹੇਠ ਯਾਤਰਾ ਵਿਚ ਹਿੱਸਾ ਲੈਣ ਲਈ ਪਾਤੜਾਂ ਤੋਂ ਪੰਜ ਬੱਸਾਂ ਦਾ ਕਾਫ਼ਲਾ ਰਵਾਨਾ ਕੀਤਾ ਗਿਆ। ਬੱਸਾਂ ਦੇ ਕਾਫਲੇ ਨੂੰ ਹਰੀ ਝੰਡੀ ਦੇਣ ਮੌਕੇ ਸੂਬਾ ਕਾਰਜਕਾਰਨੀ ਕਮੇਟੀ ਮੈਂਬਰ ਨਰਾਇਣ ਸਿੰਘ ਨਰਸੋਤ ਨੇ ਦੱਸਿਆ ਕਿ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਵੱਲੋਂ ਵੋਟਾਂ ਦੀ ਵਿਸ਼ੇਸ਼ ਸੁਧਾਈ (ਐਸ ਆਈ ਆਰ) ਵਿਰੁੱਧ ਜੋ ਝੂਠ ਦਾ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਉਸ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਤੇ ਵਿਰੋਧੀ ਪਾਰਟੀਆਂ ਨੂੰ ਬੇਨਕਾਬ ਕਰਨ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਦੇਸ਼ ਪੱਧਰ ਤੇ ਲੋਕਤੰਤਰ ਬਚਾਉ ਅਰਾਜਕਤਾ ਹਟਾਓ ਦੇ ਨਾਅਰੇ ਹੇਠ ਪਦ ਯਾਤਰਾ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਪਟਿਆਲਾ ਵਿਚ ਹੋਣ ਵਾਲੀ ਪਦ ਯਾਤਰਾ ਵਿੱਚ ਸੂਬਾ ਪ੍ਰਧਾਨ ਕੇਵਲ ਸਿੰਘ, ਮਹਿਲਾ ਮੋਰਚਾ ਤੋਂ ਜੈ ਇੰਦਰ ਕੌਰ ਸਮੇਤ ਜ਼ਿਲ੍ਹੇ ਦੇ ਪ੍ਰਮੁੱਖ ਆਗੂ ਹਾਜ਼ਰ ਹੋਣਗੇ ਅਤੇ ਇਹ ਯਾਤਰਾ ਅਗਰਸੈਨ ਚੌਂਕ ਨੇੜੇ ਅਪੋਲੋ ਗਰਾਉਂਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਭਾਗਾਂ ਵਿੱਚ ਲੋਕਾਂ ਨੂੰ ਜਾਗਰੂਕ ਕਰੇਗੀ।