- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੂਟਾ ਮੌਲਵੀਵਾਲਾ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਾਤੜਾਂ : ਵਿਧਾਨ ਸਭਾ ਹਲਕਾ ਸ਼ੁਤਰਾਣਾ ਨਾਲ ਸਬੰਧਤ ਨੌਜਵਾਨ ਕਾਂਗਰਸੀ ਆਗੂ ਦਵਿੰਦਰਦੀਪ ਸਿੰਘ ਬੂਟਾ ਮੌਲਵੀਵਾਲਾ ਵੱਲੋਂ ਪਾਰਟੀ ਦੇ ਕੌਮੀ ਜਰਨਲ ਸਕੱਤਰ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ। ਤਿਉਹਾਰਾਂ ਦੇ ਸੀਜਨ ਨੂੰ ਮੁੱਖ ਰੱਖਦਿਆਂ ਰਾਹੁਲ ਗਾਂਧੀ ਵੱਲੋਂ ਪਾਰਟੀ ਆਗੂਆਂ ਨੂੰ ਰੱਖੀ ਗਈ ਚਾਹ ਪਾਰਟੀ ਦਰਮਿਆਨ ਹੋਈ ਇਸ ਰਸਮੀ ਮੁਲਾਕਾਤ ’ਚ ਸੂਬੇ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਹੋਈ। ਕਾਂਗਰਸੀ ਆਗੂ ਦਵਿੰਦਰਦੀਪ ਸਿੰਘ ਬੂਟਾ ਮੌਲਵੀਵਾਲਾ ਨੇ ਦੱਸਿਆ ਕਿ ਦੇਸ਼ ਭਰ ਅੰਦਰ ਭਾਜਪਾ ਵੱਲੋਂ ਜਿਸ ਤਰ੍ਹਾਂ ਲੋਕਤੰਤਰ ਨੂੰ ਮਲੀਆਮੇਟ ਕਰਕੇ ਹਿੰਦੂਤਵਰਾਜ ’ਚ ਬਦਲਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਸ ਨੂੰ ਲੈ ਕੇ ਕਾਂਗਰਸ ਪਾਰਟੀ ਸਮੇਤ ਰਾਹੁਲ ਗਾਂਧੀ ਚਿੰਤਤ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਸੋਚ ਮੁਤਾਬਕ ਦੇਸ਼ ਦੀ ਆਜ਼ਾਦੀ ਨੂੰ ਬਚਾਈ ਰੱਖਣ ਲਈ ਲੋਕਤੰਤਰ ਦਾ ਬਚਿਆ ਰਹਿਣਾ ਸਭ ਤੋਂ ਅਹਿਮ ਹੈ ਇਸ ਲਈ ਕਾਂਗਰਸ ਪਾਰਟੀ ਵੱਲੋਂ ਲੋਕਤੰਤਰ ਦੀ ਰਾਖੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਪੰਜ ਰਾਜਾਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਮਜ਼ਬੂਤ ਹੋ ਕੇ ਨਿਕਲੇਗੀ।