ਪੱਤਰ ਪ੍ਰਰੇਰਕ, ਪਾਤੜਾਂ : ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆ ਕਰਮਚਾਰੀ ਫੈਡਰੇਸ਼ਨ ਦੀ ਮੀਟਿੰਗ ਚੀਫ ਕੁਆਰਡੀਨੇਟਰ ਅਜਮੇਰ ਸਿੰਘ ਅਤੇ ਜਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਘਾਰੂ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਵਿਸ਼ੇਸ ਤੌਰ ਤੇ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਬੰਗੜ ਨੇ ਸ਼ਿਰਕਤ ਕੀਤੀ। ਇਸ ਦੌਰਾਨ ਜਿਲ੍ਹਾ ਪਟਿਆਲਾ ਵਿੱਚ ਤਹਿਸੀਲ ਪੱਧਰ 'ਤੇ ਫੈਡਰੇਸ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਵਿੱਚ ਬਤੌਰ ਸੀਨੀਅਰ ਸਹਾਇਕ ਆਪਣੀਆਂ ਸੇਵਾਵਾਂ ਨਿਭਾ ਰਹੇ ਬੂਟਾ ਰਾਮ ਸੁਤਰਾਣਾ ਨੂੰ ਸਮਾਣਾ ਅਤੇ ਪਾਤੜਾਂ ਦਾ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ। ਅਜਮੇਰ ਸਿੰਘ ਨੇ ਕਿਹਾ ਕਿ ਫੈਡਰੇਸ਼ਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆ ਤੋਂ ਇਲਾਵਾ ਸਮਾਜ ਨੂੰ ਪੇਸ਼ ਆ ਰਹੀਅ ਮੁਸ਼ਕਿਲਾਂ ਲਈ ਵੀ ਲੋਕਾਂ ਨੂੰ ਸਮੇ ਸਮੇਂ ਤੇ ਸੈਮੀਨਾਰਾਂ ਅਤੇ ਹੋਰ ਪ੍ਰਰੋਗਰਾਮਾਂ ਰਾਹੀਂ ਜਾਗਰੂਕ ਕਰਦੀ ਆ ਰਹੀ ਹੈ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਬੂਟਾ ਰਾਮ ਨੇ ਕਿਹਾ ਕਿ ਫੈਡਰੇਸ਼ਨ ਵੱਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਮੁਲਾਜਮਾ ਦੇ ਹੱਕਾਂ ਲਈ ਆਪਣੀ ਅਵਾਜ ਬੁਲੰਦ ਕਰਨਗੇ। ਇਸ ਮੌਕੇ ਅਵਤਾਰ ਸਿੰਘ, ਪਰਵਿੰਦਰ ਕੌਰ, ਸੁਖਵਿੰਦਰ ਕੌਰ, ਬਲਵਿੰਦਰ ਸਿੰਘ, ਪਿ੍ਰੰਸ ਜਨਾਗਲ ਆਦਿ ਹਾਜ਼ਰ ਸਨ।