ਕਾਠਗਡ਼੍ਹ ਵਾਸੀਆਂ ਵੱਲੋਂ ਬੂਟਾ ਸਿੰਘ ਸ਼ਾਦੀਪੁਰ ਦਾ ਸਨਮਾਨ ਕਾਠਗਡ਼ ਵਾਸੀਆਂ ਵੱਲੋਂ ਬੂਟਾ ਸਿੰਘ ਸ਼ਾਦੀਪੁਰ ਦਾ ਸਨਮਾਨ
Publish Date: Sat, 19 Sep 2026 05:45 PM (IST)
Updated Date: Sat, 19 Sep 2026 05:47 PM (IST)
ਫੋਟੋ 19ਪੀਟੀਐਲ: 16: ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਸੰਯੁਕਤ ਕਿਸਾਨ ਮੋਰਚੇ ਦੀ ਹੋਈ ਜਿੱਤ ਦੀ ਖੁਸ਼ੀ ਵਿਚ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਵੱਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਯੂਨੀਅਨ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਦਾ ਪਿੰਡ ਵਾਸੀਆਂ ਤੇ ਕਿਸਾਨ ਆਗੂਆਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਤੇ ਕਿਸਾਨੀ ਸੰਘਰਸ਼ ਵਿੱਚ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਕਿਸਾਨੀ ਹੱਕਾਂ ਅਤੇ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਸ਼ਾਦੀਪੁਰ ਨੇ ਅੱਗੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਜਿੱਤ ਕਿਸਾਨਾਂ ਦੀ ਏਕਤਾ, ਸਬਰ ਅਤੇ ਲੰਮੇ ਸੰਘਰਸ਼ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਆਪਸੀ ਏਕਤਾ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੇ ਹੱਕਾਂ ਅਤੇ ਮੰਗਾਂ ਲਈ ਭਾਰਤੀ ਕਿਸਾਨ ਯੂਨੀਅਨ (ਸ਼ਾਦੀਪੁਰ) ਵੱਲੋਂ ਭਵਿੱਖ ਵਿਚ ਵੀ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਾਠਗਡ਼੍ਹ ਦੇ ਪਿੰਡ ਵਾਸੀਆਂ ਵੱਲੋਂ ਕੀਤੇ ਗਏ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਕਿਸਾਨਾਂ ਵਿੱਚ ਹੌਸਲਾ ਅਤੇ ਏਕਤਾ ਪੈਦਾ ਕਰਦੇ ਹਨ। ਇਸ ਮੌਕੇ ਹੈਪੀ ਕਠਗਡ਼੍ਹ, ਗੁਰਮੀਤ ਕਾਲਾ, ਜਸਵਿੰਦਰ ਮਾਨ, ਮਨਿੰਦਰ ਮਾਡ਼ੂ, ਗੁਰਵਿੰਦਰ ਸਿੰਘ, ਹਰਬੰਸ ਸਿੰਘ ਦਦਹੇਡ਼ਾ, ਭੁਪਿੰਦਰ ਸ਼ੰਕਰਪੁਰ, ਗੁਰਲਾਲ ਖੇਡ਼ੀ, ਜਿੰਮਾ ਖਰੌਡ਼, ਸੀਨੀਅਰ ਆਗੂ ਸੁਬੇਗ ਸਿੰਘ, ਬਲਦੇਵ ਸਿੰਘ, ਸੁੱਖਾ ਘੁੰਮਣ, ਕੁਲਵਿੰਦਰ ਸਿੰਘ ਬਿੱਟੂ ਮੁਹੱਬਤਪੁਰ, ਭਜਨ ਸਿੰਘ ਅਤੇ ਸੁਖਵਿੰਦਰ ਸਿੰਘ ਨੰਬਰਦਾਰ ਨੀਲਪੁਰ, ਰਵਿੰਦਰ ਸਿੰਘ, ਸੁਰਜੀਤ ਸਿੰਘ ਠੇਕੇਦਾਰ, ਸੁਰਜੀਤ ਸਰਪੰਚ, ਲੱਖਾਂ ਵਿਰਕ ਅਮਰਜੀਤ, ਲੱਭੀ, ਦਰਸ਼ਨ ਬਾਜਵਾ, ਰਤਨ ਸਿੰਘ ਤੇ ਭੋਲਾ ਅਮਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਪਿੰਡ ਵਾਸੀ ਹਾਜ਼ਰ ਸਨ।