ਬੂਟਾ ਮੌਲਵੀਵਾਲਾ ਨੇ ਕੇਂਦਰੀ ਆਗੂਆਂ ਨਾਲ ਹੋਲੀ ਖੇਡੀ
ਬੂਟਾ ਮੌਲਵੀਵਾਲਾ ਨੇ ਕੇਂਦਰੀ ਆਗੂਆਂ ਨਾਲ ਹੋਲੀ ਖੇਡੀ
Publish Date: Sat, 07 Mar 2026 04:36 PM (IST)
Updated Date: Sat, 07 Mar 2026 04:39 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਾਤੜਾਂ : ਹੋਲੀ ਦੇ ਤਿਉਹਾਰ ਮੌਕੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਦਵਿੰਦਰਦੀਪ ਸਿੰਘ ਬੂਟਾ ਮੌਲਵੀਵਾਲਾ ਨੇ ਕੇਂਦਰੀ ਆਗੂਆਂ ਨਾਲ ਹੋਲੀ ਦਾ ਤਿਉਹਾਰ ਮਨਾਉਂਦੇ ਹੋਏ ਹੋਲੀ ਖੇਡੀ ਗਈ। ਕਾਂਗਰਸੀ ਆਗੂ ਬੂਟਾ ਮੌਲਵੀਵਾਲਾ ਨੇ ਦੱਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਦੇ ਆਗੂਆਂ ਵੱਲੋਂ ਪਾਰਟੀ ਹੈੱਡਕੁਆਰਟਰ ਵਿਖੇ ਹੋਲੀ ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਨੌਜਵਾਨ ਕਾਂਗਰਸੀ ਆਗੂਆਂ ਵੱਲੋਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਪੰਜਾਬ ਦੇ ਸਾਬਕਾ ਇੰਚਾਰਜ ਅਤੇ ਦਿੱਲੀ ਦੇ ਪ੍ਰਦੇਸ਼ ਪ੍ਰਧਾਨ ਦਵਿੰਦਰ ਯਾਦਵ, ਸਚਿਨ ਪਾਇਲਟ, ਪੰਜਾਬ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀ ਆਦਿ ਨਾਲ ਹੋਲੀ ਖੇਡੀ ਗਈ। ਉਨ੍ਹਾਂ ਕਿਹਾ ਕਿ ਹੋਲੀ ਦਾ ਤਿਉਹਾਰ ਸਾਨੂੰ ਰਲ ਮਿਲ ਕੇ ਰੰਗ ਬਿਰੰਗੀਆਂ ਖੁਸ਼ੀਆਂ ਆਪਸ ਵਿੱਚ ਸਾਂਝੀਆਂ ਕਰਨ ਦਾ ਸੰਦੇਸ਼ ਦਿੰਦਾ ਹੈ ਪਰ ਬਦਕਿਸਮਤੀ ਦੀ ਗੱਲ ਹੈ ਕਿ ਦੇਸ਼ ਦੀ ਸੱਤਾ ਉੱਤੇ ਕਾਬਜ਼ ਧਿਰ ਵੰਡਣ ਦੀ ਰਾਜਨੀਤੀ ਉੱਤੇ ਕੰਮ ਕਰ ਰਹੀ ਹੈ।