ਪੱਤਰ ਪੇ੍ਰਰਕ, ਰਾਜਪੁਰਾ

ਥਾਣਾ ਸਿਟੀ ਅਤੇ ਖੇੜੀ ਗੰਡਿਆ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ 'ਚ 3 ਵਿਅਕਤੀਆਂ ਨੂੰ 10 ਕਿੱਲੋ ਭੁੱਕੀ ਅਤੇ 840 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕੀਤਾ ਹੈ। ਥਾਣਾ ਸਿਟੀ ਪੁਲਿਸ ਦੇ ਏਐੱਸਆਈ ਬਲਬੀਰ ਸਿੰਘ ਸਮੇਤ ਪੁਲਿਸ ਪਾਰਟੀ ਜਦੋਂ ਦਮਨਹੇੜੀ ਫਾਟਕਾਂ ਕੋਲ ਪਹੁੰਚੇ ਤਾਂ ਇਕ ਬਿਨਾਂ ਨੰਬਰੀ ਮੋਟਰਸਾਈਕਲ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਮੋਟਰਸਾਈਕਲ ਚਾਲਕ ਗੁਰਮੇਲ ਸਿੰਘ ਵਾਸੀ ਪਿੰਡ ਗੋਪਾਲਪੁਰ ਦੇ ਕਬਜੇ ਵਿਚੋਂ 10 ਕਿੱਲੋ ਭੁੱਕੀ ਬਰਾਮਦ ਹੋਈ।

ਇਸੇ ਤਰ੍ਹਾਂ, ਦੂਜੇ ਮਾਮਲੇ 'ਚ ਖੇੜੀ ਗੰਡਿਆ ਪੁਲਿਸ ਦੇ ਏਐਸਆਈ ਜਸਵਿੰਦਰਪਾਲ ਸਿੰਘ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਬਡੋਲੀ ਗੁਜ਼ਰਾ ਕੋਲ ਮੌਜੂਦ ਸਨ ਤਾਂ ਸ਼ੱਕ ਦੇ ਅਧਾਰ 'ਤੇ ਜਦੋਂ ਮੋਟਰਸਾਈਕਲ ਸਵਾਰ 2 ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 840 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਭੋਲਾ ਸਿੰਘ ਵਾਸੀ ਸੰਭੂ ਕਲਾਂ, ਬਲਜਿੰਦਰ ਸਿੰਘ ਵਾਸੀ ਤਲਵੰਡੀ ਹਾਲ ਵਾਸੀ ਸੰਭੂ ਕਲਾਂ ਦੇ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।