- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਵਾਰ ਝੋਨੇ ਦੀ ਬੰਪਰ ਫਸਲ ਹੋਵੇਗੀ ਤੇ ਦਾਣੇ ਦੀ ਕੁਆਇਲਟੀ ਵੀ ਚੰਗੀ ਹੈ। ਸੈਲਰਾਂ ’ਚ ਸਪੇਸ ਦੀ ਸਮੱਸਿਆ ਸਬੰਧੀ ਸਵਾਲ ਦੇ ਜਵਾਬ ’ਚ ਲਾਲ ਚੰਦ ਕਟਾਰੂਚੱਕ ਨੇ ਆਖਿਆ ਕਿ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਨਜ਼ਰ ਹੀ ਸਵੱਲੀ ਨਹੀਂ ਹੈ, ਜਿਸ ਕਾਰਨ ਇਹ ਸਮੱਸਿਆ ਆ ਰਹੀ ਹੈ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਨਾਜ ਮੰਡੀ (ਸਰਹਿੰਦ ਰੋਡ) ਪਟਿਆਲਾ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ। ਇਸ ਮੌਕੇ ਖੁਰਾਕ ਮੰਤਰੀ ਕਟਾਰੂਚੱਕ ਨੇ ਮੰਡੀ ਦੇ ਪ੍ਰਬੰਧਾਂ ਦਾ ਜਾਇਜਾ ਲੈਦਿਆਂ ਝੋਨਾ ਵੇਚਣ ਆਏ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ।
ਕੈਬਨਿਟ ਮੰਤਰੀ ਨੇ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਦੀ ਸਭ ਤੋਂ ਪਹਿਲਾ ਤਰਜੀਹ ਕਿਸਾਨਾਂ ਨੂੰ ਸਮੇ ਸਿਰ ਮੰਡੀਆਂ ’ਚੋ ਵੇਹਲੇ ਕਰਨਾ ਹੈ, ਜਿਸ ਲਈ ਪਹਿਲਾਂ ਤੋਂ ਹੀ ਸਾਰੀਆਂ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੀ ਬੰਪਰ ਫਸਲ ਹੋਵੇਗੀ ਤੇ ਦਾਣੇ ਦੀ ਕੁਆਇਲਟੀ ਵੀ ਚੰਗੀ ਹੈ। ਸੈਲਰਾਂ ’ਚ ਸਪੇਸ ਦੀ ਸਮੱਸਿਆ ਸਬੰਧੀ ਸਵਾਲ ਦੇ ਜਵਾਬ ’ਚ ਲਾਲ ਚੰਦ ਕਟਾਰੂਚੱਕ ਨੇ ਆਖਿਆ ਕਿ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਨਜ਼ਰ ਹੀ ਸਵੱਲੀ ਨਹੀਂ ਹੈ, ਜਿਸ ਕਾਰਨ ਇਹ ਸਮੱਸਿਆ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁੜ ਕੇਂਦਰ ਸਰਕਾਰ ਨੂੰ ਲਿਖ ਕੇ ਪਿਛਲਾ ਚਾਵਲ ਚੁੱਕਣ ਲਈ ਕਿਹਾ ਗਿਆ ਹੈ। ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕਰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਸਾ ਦਾ ਆਰਡੀਐਫ ਦਾ ਪੈਸਾ ਰੋਕਿਆ ਹੋਇਆ ਹੈ। ਖੁਰਾਕ ਤੇ ਸਿਵਲ ਸਪਲਾਈਜ ਮੰਤਰੀ ਨੇ ਦੱਸਿਆ ਕਿ ਕੇਂਦਰੀ ਪੂਲ ’ਚ ਪੰਜਾਬ ਚੋਂ 180 ਮੀਟਰਿਕ ਟਨ ਚਾਵਲ ਦੇਣਾ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ 6 ਲੱਖ 30 ਹਜਾਰ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਤੇ ਕਿਸਾਨਾਂ ਦੇ ਖਾਤਿਆਂ ’ਚ 781 ਕਰੋੜ ਰੁਪਏ ਜਮਾਂ ਕੀਤੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਪੂਰਾ ਪੱਕਿਆ ਹੋਇਆ ਤੇ ਸੁਕਾ ਕੇ ਹੀ ਮੰਡੀਆਂ ’ਚ ਲਿਆਉਣ ਤਾਂਕਿ ਫਸਲ ਵੇਚਣ ’ਚ ਕੋਈ ਪਰੇਸ਼ਾਨੀ ਨਾ ਆਵੇ। ਕਈ ਖਰੀਦ ਕੇਂਦਰਾਂ ’ਚ ਪ੍ਰਬੰਧਾਂ ਦੀ ਘਾਟ ਬਾਰੇ ਉਨ੍ਹਾਂ ਕਿਹਾ ਕਿ ਉਹ ਖੁਦ ਇਸੇ ਲਈ ਮੰਡੀਆਂ ਦਾ ਦੌਰਾ ਕਰ ਰਹੇ ਹਨ ਤਾਂ ਕਿ ਘਾਟਾਂ ਨੂੰ ਪੂਰਾ ਕੀਤਾ ਜਾ ਸਕੇ।