ਜਗਨਾਰ ਸਿੰਘ ਦੁਲੱਦੀ, ਨਾਭਾ : ਪੂਰੇ ਦੇਸ਼ 'ਚ ਜਿੱਥੇ ਕੋਰੋਨਾ ਮਹਾਮਾਰੀ ਦੇ ਕੇਸਾਂ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਉੱਥੇ ਹੀ ਮੌਤ ਦਰ ਗਿਣਤੀ 'ਚ ਹੋ ਰਿਹਾ ਵਾਧਾ ਅਤਿ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਸਿਹਤ ਸਹੂਲਤਾਂ ਦੇ ਕਾਰਨ ਜਿੱਥੇ ਸਾਰੇ ਦੇਸ਼ ਵਿੱਚ ਹਾਹਾਕਾਰ ਮਚੀ ਹੋਈ ਹੈ ਉਥੇ ਪੰਜਾਬ ਸਰਕਾਰ ਵੱਲੋਂ 18 ਤੋਂ 44 ਸਾਲਾਂ ਦੇ ਵਿਅਕਤੀਆਂ ਦੀ ਵੈਕਸੀਅਨ ਦੀ ਸ਼ੁਰੂਆਤ ਕਰ ਦਿੱਤੀ ਹੈ, ਜਿਸ ਤਹਿਤ ਅੱਜ ਸ਼ਹਿਰ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਦੂਸਰੀ ਡੋਜ਼ ਲਗਵਾ ਕੇ 18 ਤੋਂ 44 ਸਾਲਾਂ ਦੇ ਵਿਅਕਤੀਆਂ ਦੇ ਪਹਿਲੀ ਡੋਜ਼ ਲਗਾਉਣ ਦੀ ਸ਼ੁਰੂਆਤ ਕੀਤੀ ਹੈ। ਵੈਕਸੀਨ ਲਗਾਉਣ ਨੂੰ ਲੈ ਕੇ ਨੌਜਵਾਨਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਸਾਨੂੰ ਭਾਵੇਂ ਕਿੰਨੀ ਵੀ ਮਹਿੰਗੀ ਵੈਕਸੀਨ ਮੰਗਾਉਣੀ ਪਵੇ ਪੰਜਾਬ ਸਰਕਾਰ ਹਰ ਕੀਮਤ 'ਤੇ ਮੰਗਵਾਵੇਗੀ। ਮੰਤਰੀ ਧਰਮਸੋਤ ਨੇ ਸਾਰਿਆਂ ਨੂੰ ਵੈਕੀਸਨ ਲਗਵਾਉਣ ਦੀ ਅਪੀਲ ਕੀਤੀ। ਇਸ ਮੌਕੇ ਨਗਰ ਕੌਂਸਲ ਦੇ ਨਵ-ਨਿਯੁਕਤ ਪ੍ਰਧਾਨ ਰਜਨੀਸ਼ ਮਿੱਤਲ ਸੈਂਟੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਸਮੇਂ- ਸਮੇਂ ਕੋਵਿਡ ਵੈਕਸੀਨ ਕੈਂਪ ਲਗਾਏ ਜਾ ਰਹੇ ਹਨ ਤੇ ਉਹ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹਨ ਕਿ ਜਿੱਥੇ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਅਸੀਂ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰੀਏ। ਘਰੋਂ ਜ਼ਰੂਰੀ ਕੰਮ ਲਈ ਹੀ ਬਾਹਰ ਨਿਕਲਓ ਤਾਂ ਜੋ ਕੋਰੋਨਾ ਮਹਾਮਾਰੀ 'ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ।

ਇਸ ਮੌਕੇ ਨੌਜਵਾਨ ਲੜਕੇ ਤੇ ਲੜਕੀਆਂ ਨੇ ਵੈਕਸੀਨ ਲਗਵਾਉਣ ਤੋਂ ਬਾਅਦ ਗੱਲ ਕਰਦਿਆਂ ਕਿਹਾ ਕਿ ਇਹ ਵੈਕਸੀਨ ਸਾਰਿਆਂ ਨੂੰ ਹੀ ਲਗਵਾਊਣੀ ਬਹੁਤ ਜ਼ਰੂਰੀ ਹੈ ਕਿਉਂਕਿ ਜੇਕਰ ਅਸੀਂ ਵੈਕਸੀਨ ਲਗਾਵਾਂਗੇ ਤਾਂ ਹੀ ਇਸ ਮਹਾਮਾਰੀ ਤੋਂ ਅਸੀਂ ਬਚ ਸਕਾਂਗੇ। ਇਸ ਮੌਕੇ ਐਸਡੀਐਮ ਕਾਲਾ ਰਾਮ ਕਾਂਸਲ, ਐੱਸਐੱਮਓ ਡਾ. ਦਲਵੀਰ ਕੌਰ, ਰਜਨੀਸ਼ ਮਿੱਤਲ ਸੈਂਟੀ ਪ੍ਰਧਾਨ ਨਗਰ ਕੌਂਸਲ, ਸੀਈਓ ਗੌਰਵ ਗਾਬਾ, ਚਰਨਜੀਤ ਬਾਤਿਸ਼ ਸਿਆਸੀ ਸਕੱਤਰ ਮੰਤਰੀ ਧਰਮਸੋਤ, ਕਰਨੈਲ ਸਿੰਘ ਮਾਸ ਮੀਡੀਆ ਅਫਸਰ ਆਦਿ ਮੌਜੂਦ ਸਨ।

Posted By: Amita Verma