- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
8ਵੇਂ ਨਾਭਾ ਕਬੱਡੀ ਕੱਪ ਵਿੱਚ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਤੇ ਡਾ. ਬਲਬੀਰ ਸਿੰਘ ਨੇ ਕੀਤੀ ਸ਼ਿਰਕਤ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਨਾਭਾ ਦੇ ਕਾਲਜ ਸਟੇਡੀਅਮ ਵਿਖੇ ਆਜ਼ਾਦ ਵੈਲਫੇਅਰ ਐਂਡ ਸਪੋਰਟਸ ਕਲੱਬ ਰਜਿਸਟਰਡ ਵੱਲੋਂ ਐਨਆਰਆਈ ਵੀਰਾਂ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ 8ਵੇਂ ਨਾਭਾ ਕਬੱਡੀ ਕੱਪ ਦੇ ਆਖਰੀ ਦਿਨ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਕਬੱਡੀ ਕੱਪ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀਆਂ ਨੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਅਜਿਹੇ ਟੂਰਨਾਮੈਂਟ ਕਰਵਾਉਣਾ ਬਹੁਤ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਕਬੱਡੀ ਕੱਪ ਆਉਣ ਵਾਲੇ ਸਮੇਂ ’ਚ ਪੰਜਾਬ ਪੱਧਰ