ਸਫ਼ਾਈ ਅਤੇ ਨਸ਼ਾ ਮੁਕਤੀ ਵਿਸ਼ਿਆਂ ’ਤੇ ਨਾਟਕ ਪੇਸ਼
ਸੱਤ ਰੋਜ਼ਾ ਕੈਂਪ ਦਾ ਸਮਾਪਤੀ ਸਮਾਰੋਹ ਯੂਨੀਵਰਸਿਟੀ ਕਾਲਜ ਘਨੌਰ ਵਿੱਚ ਧੂਮਧਾਮ ਨਾਲ ਸੰਪੰਨ
Publish Date: Tue, 03 Mar 2026 03:57 PM (IST)
Updated Date: Tue, 03 Mar 2026 03:59 PM (IST)

ਕਰਮਵੀਰ ਸਿੰਘ ਮਰਦਾਂਪੁਰ ਪੰਜਾਬੀ ਜਾਗਰਣ ਘਨੌਰ : ਯੂਨੀਵਰਸਿਟੀ ਕਾਲਜ ਘਨੌਰ ਵੱਲੋਂ ਐੱਨਐੱਸਐੱਸ ਸੱਤ ਰੋਜ਼ਾ ਕੈਂਪ ਦਾ ਸਮਾਪਤੀ ਸਮਾਰੋਹ ਬੜੀ ਸ਼ਾਨ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ ਪਟਿਆਲਾ ਡਾ. ਧਰਮਵੀਰ ਗਾਂਧੀ ਦੇ ਦਫ਼ਤਰ ਤੋਂ ਡੀਐਸਪੀ ਦਰਸ਼ਨ ਸਿੰਘ ਅਨੰਦ ਹਾਜ਼ਰ ਹੋਏ। ਇਸ ਮੌਕੇ ਪ੍ਰੋ. ਜਸਵੰਤ ਸਿੰਘ ਸਰਾਓ ਮੈਂਬਰ ਸੰਸਦ ਪਟਿਆਲਾ ਦੇ ਅਧਿਕਾਰਕ ਨਿੱਜੀ ਸਕੱਤਰ, ਗੁਲਜ਼ਾਰ ਪਟਿਆਲਵੀ, ਸਰਦਾਰ ਬਲਬੀਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਸ਼ਾਮਿਲ ਹੋਏ। ਕਾਲਜ ਵੱਲੋਂ ਆਏ ਮਹਿਮਾਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਕੈਂਪ ਦੀ ਅਗਵਾਈ ਐੱਨਐੱਸਐੱਸ ਅਫਸਰ ਡਾ. ਮਨਿੰਦਰ ਕੌਰ ਅਤੇ ਡਾ. ਜਸਵਿੰਦਰ ਕੌਰ ਨੇ ਕੀਤੀ, ਪਿੰਡ ਦੇ ਸਰਪੰਚ ਦਵਿੰਦਰ ਸਿੰਘ ਭੰਗੂ ਨੇ ਭਰਪੂਰ ਸਹਿਯੋਗ ਦਿੱਤਾ।ਕੈਂਪ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. ਲਖਬੀਰ ਸਿੰਘ ਦੀ ਹਾਜ਼ਰੀ ਵਿੱਚ ਹੋਈ। ਵਿਦਿਆਰਥੀਆਂ ਨੂੰ ਮਾਤ ਭਾਸ਼ਾ ਅਤੇ ਆਪਣੀ ਸੰਸਕ੍ਰਿਤੀ ਨਾਲ ਜੁੜੇ ਰਹਿਣ ਬਾਰੇ ਪ੍ਰੇਰਿਤ ਕੀਤਾ ਗਿਆ। ਇਸ ਉਪਰੰਤ ਵਿਦਿਆਰਥੀਆਂ ਨੇ ਪਿੰਡ ਦਾ ਦੌਰਾ ਕੀਤਾ। ਕੰਪੀਟੀਟਿਵ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਸ਼ਾਮ ਦੇ ਸਮੇਂ ਵਿਦਿਆਰਥੀਆਂ ਵੱਲੋਂ ਕਲਚਰਲ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਲੰਟੀਅਰਾਂ ਨੇ ਪਿੰਡ ਵਿੱਚ ਸਫ਼ਾਈ ਮੁਹਿੰਮ ਚਲਾਈ। ਪੰਜਾਬੀ ਯੂਨੀਵਰਸਿਟੀ ਤੋਂ ਆਈ ਨਾਟਕ ਮੰਡਲੀ ਨੇ ਸਫ਼ਾਈ ਅਤੇ ਨਸ਼ਾ ਮੁਕਤੀ ਵਿਸ਼ਿਆਂ ’ਤੇ ਨਾਟਕ ਪੇਸ਼ ਕੀਤੇ। ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ ਭੇਟ ਕੀਤੇ ਗਏ। ਗੁਰਦੁਆਰਾ ਸਾਹਿਬ ਅਤੇ ਗਰਾਊਂਡ ਦੀ ਸਫ਼ਾਈ ਕੀਤੀ ਗਈ। “ਨਸ਼ਾ ਮੁਕਤ ਭਾਰਤ ਅਭਿਆਨ” ਸਬੰਧੀ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਸ਼ਾਮ ਨੂੰ ਕਲਚਰਲ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਵਲੰਟੀਅਰਾਂ ਨੂੰ ਸ਼ੀਸ਼ ਮਹਿਲ ਅਤੇ ਸਿੱਖ ਸਮਰਾਜ ਗੈਲਰੀ ਦਾ ਦੌਰਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਸਟੇਜ ’ਤੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਕਲਚਰਲ ਗਤੀਵਿਧੀਆਂ ਅਤੇ ਖੇਡ ਮੈਦਾਨ ਦੀ ਸਫ਼ਾਈ ਕੀਤੀ ਗਈ। ਸੱਤਵੇਂ ਦਿਨ ਦੀ ਤਿਆਰੀ ਕੀਤੀ ਗਈ। ਕਾਲਜ ਪ੍ਰਬੰਧਕਾਂ ਨੇ ਦੱਸਿਆ ਕਿ ਐਨਐਸਐਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਪਿੰਡਾਂ ਨਾਲ ਸਾਂਝ ਮਜ਼ਬੂਤ ਕਰਨਾ ਹੈ। ਇਨ੍ਹਾਂ ਕੈਂਪਾਂ ਰਾਹੀਂ ਵਿਦਿਆਰਥੀਆਂ ਨੂੰ ਸਮਾਜ ਸੇਵਾ, ਸਫ਼ਾਈ ਅਤੇ ਇਕੱਠੇ ਹੋ ਕੇ ਕੰਮ ਕਰਨ ਦੀ ਪ੍ਰੇਰਣਾ ਮਿਲਦੀ ਹੈ। ਸਮਾਪਤੀ ਸਮਾਰੋਹ ਦੌਰਾਨ ਮਹਿਮਾਨਾਂ ਨੇ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਸਮਾਜਿਕ ਸੇਵਾ ਨਾਲ ਜੁੜੇ ਰਹਿਣ ਦੀ ਪ੍ਰੇਰਣਾ ਦਿੱਤੀ।