10 ਲੱਖ ਰੁਪਏ ਦੀ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ : ਵਿਧਾਇਕ ਕੋਹਲੀ
10 ਲੱਖ ਰੁਪਏ ਦੀ ਕੈਸ਼ਲੈਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼: ਵਿਧਾਇਕ ਕੋਹਲੀ
Publish Date: Sat, 21 Mar 2026 05:14 PM (IST)
Updated Date: Sat, 21 Mar 2026 05:16 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵਾਰਡ ਨੰਬਰ 54 ਦੇ ਕੌਂਸਲਰ ਜਗਮੋਹਨ ਸਿੰਘ ਚੌਹਾਨ, ਵਾਰਡ ਨੰਬਰ 1 ਕੌਂਸਲਰ ਸੋਨੀਆ ਦਾਸ, ਵਾਰਡ ਨੰਬਰ 56 ਕੌਂਸਲਰ ਇਤਵਿੰਦਰ ਸਿੰਘ, ਵਾਰਡ ਨੰਬਰ 35 ਦੇ ਇੰਚਾਰਜ ਰੋਹਿਤ ਸਿੰਗਲਾ ਅਤੇ ਯੂਥ ਹਲਕਾ ਇੰਚਾਰਜ ਹਰਮਨ ਸੰਧੂ ਵੱਲੋਂ ਲਗਾਏ ਜਾ ਰਹੇ ਸਿਹਤ ਕਾਰਡਾਂ ਦੇ ਕੈਂਪਾਂ ਦਾ ਦੌਰਾ ਕੀਤਾ। ਇਸ ਦੌਰਾਨ ਕੋਹਲੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਿਤਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ। ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਅਤੇ ਪੰਜਾਬ ਨੂੰ ਵਿਕਾਸ ਦੀ ਰਾਹ ’ਤੇ ਅੱਗੇ ਵਧਾਉਣਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਚਹੁੰਪੱਖੀ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੇ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮਿਲੇਗਾ। ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿੱਚ ਨਿੱਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ। ਇਹ ਯੋਜਨਾ ਬਹੁਤ ਹੀ ਅਹਿਮ ਪਹਿਲਕਦਮੀ ਹੈ ਅਤੇ ਹੁਣ ਕਿਸੇ ਨੂੰ ਵੀ ਇਲਾਜ ਲੈਣ ਲਈ ਵਿੱਤੀ ਤੰਗੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੇ ਨਾਲ ਹੀ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਵਾਅਦੇ ਪੂਰੇ ਕਰਦਿਆਂ ਹੋਇਆ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਔਰਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ। ਸਕੂਲਾਂ ਨੂੰ ਵਧੀਆ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।