ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ
ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ
Publish Date: Sat, 18 Apr 2026 05:48 PM (IST)
Updated Date: Sun, 19 Apr 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ ਪਹਿਲਾਂ ਅਚਾਨਕ ਅਜਿਹੇ ਮੋੜ ’ਤੇ ਆ ਖੜ੍ਹੀ ਹੋਈ, ਜਿੱਥੇ ਹਰ ਰਾਹ ਮੁਸ਼ਕਲ ਨਜ਼ਰ ਆਉਣ ਲੱਗਾ ਸੀ। ਉਸ ਦੀ 65 ਸਾਲਾ ਮਾਤਾ ਬਲਜੀਤ ਕੌਰ ਨੇ ਗੰਭੀਰ ਬਿਮਾਰੀ ਕਾਰਨ ਹੌਲੀ-ਹੌਲੀ ਖਾਣਾ-ਪੀਣਾ ਛੱਡ ਦਿੱਤਾ ਸੀ। ਮਜਬੂਰ ਤੇ ਬੇਬਸ ਪੁੱਤਰ ਲਈ ਇਹ ਸਿਰਫ਼ ਬੀਮਾਰੀ ਨਹੀਂ ਸਗੋਂ ਹਰ ਰੋਜ਼ ਟੁੱਟਦੀਆਂ ਹੋਈਆਂ ਉਮੀਦਾਂ ਦਾ ਦਰਦ ਸੀ। ਗੁਰਪਿੰਦਰ ਜੀਤ ਦੇ ਦੱਸਣ ਮੁਤਾਬਿਕ ਪਹਿਲਾਂ ਨਿੱਜੀ ਡਾਕਟਰਾਂ ਕੋਲ ਦੌੜ-ਭੱਜ ਕੀਤੀ ਗਈ, ਫਿਰ ਮਾਤਾ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਰੈਫਰ ਕਰ ਦਿੱਤਾ ਗਿਆ। ਦਵਾਈਆਂ ਚੱਲੀਆਂ, ਟੈਸਟ ਹੋਏ, ਪਰ ਹਾਲਤ ਸੁਧਰਨ ਦੀ ਬਜਾਏ ਹੋਰ ਗੰਭੀਰ ਹੋ ਗਈ । ਜਦੋਂ ਰਿਪੋਰਟ ਆਈ ਤਾਂ ਜਿਵੇਂ ਅਸਮਾਨ ਹੀ ਢਹਿ ਪਿਆ। ਮਾਂ ਨੂੰ ਬੱਚੇਦਾਨੀ ਦਾ ਕੈਂਸਰ ਸੀ। ਗੁਰਪਿੰਦਰ ਲਈ ਇਹ ਬਹੁਤ ਔਖੀ ਘੜੀ ਸੀ, ਇਹ ਉਸ ਮਾਂ ਦੀ ਜ਼ਿੰਦਗੀ ਦਾ ਸਵਾਲ ਸੀ I ਉਸਨੂੰ ਜਨਮ ਦੇਣ ਅਤੇ ਪਾਲਣ-ਪੋਸ਼ਣ ਵਾਲੀ ਮਾਂ ਅੱਜ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਹੀ ਸੀ। ਬਿਨਾਂ ਦੇਰ ਕੀਤੇ ਉਹ ਮਾਂ ਨੂੰ ਸੰਗਰੂਰ ਦੇ ਟਾਟਾ ਕੈਂਸਰ ਹਸਪਤਾਲ ਲੈ ਗਿਆ। ਇਲਾਜ ਸ਼ੁਰੂ ਹੋਇਆ, ਪਰ ਪਹਿਲੇ ਹੀ ਝਟਕੇ ਵਿੱਚ 60 ਹਜ਼ਾਰ ਰੁਪਏ ਤੋੰ ਵੱਧ ਖਰਚ ਹੋ ਗਏ। ਇੱਕ ਡਰਾਈਵਰ ਦੀ ਸੀਮਿਤ ਆਮਦਨ ਦੇ ਸਾਹਮਣੇ ਇਹ ਰਕਮ ਪਹਾੜ ਵਰਗੀ ਸੀ। ਹਸਪਤਾਲ ਵਿੱਚ ਉਸਨੂੰ ਨੇ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਪਤਾ ਲੱਗਾ। ਅਤੇ ਸਮਾਰਟ ਕਾਰਡ ਬਣਵਾ ਲਿਆ। ਇਸ ਤੋਂ ਬਾਅਦ ਲੱਖਾਂ ਰੁਪਏ ਦਾ ਇਲਾਜ, ਜਿਸ ਵਿੱਚ ਮਹਿੰਗੇ ਟੈਸਟ, ਵਾਰ-ਵਾਰ ਕੀਮੋਥੈਰੇਪੀ ਸਾਰਾ ਖਰਚ ਸਰਕਾਰ ਨੇ ਝੱਲਿਆ। ਗੁਰਪਿੰਦਰ ਨੇ ਕਿਹਾ 24 ਨਵੰਬਰ 2025 ਤੋਂ ਸ਼ੁਰੂ ਹੋਇਆ ਇਹ ਸਫ਼ਰ ਅਜੇ ਵੀ ਜਾਰੀ ਹੈ। ਹਸਪਤਾਲ ਵਿੱਚ ਗਾਇਨੇਕੋਲੋਜੀ ਦੀ ਡਾ. ਸ਼ਿਵਾਲੀ ਨੇ ਸਰਜਰੀ ਦੇ ਡਾਕਟਰਾਂ ਨਾਲ ਮਿਲ ਕੇ ਆਪ੍ਰੇਸ਼ਨ ਕੀਤਾ। ਟਾਟਾ ਮੈਮੋਰੀਅਲ ਦੇ ਡਾਕਟਰਾਂ ਮੁਤਾਬਕ, ਇਸ ਸਰਜਰੀ ’ਤੇ ਦਵਾਈਆਂ ਨੂੰ ਮਿਲਾ ਕੇ ਘੱਟੋ-ਘੱਟ 8 ਤੋਂ 10 ਲੱਖ ਰੁਪਏ ਦਾ ਖਰਚ ਹੋਇਆ ਹੈ l