- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਕੱਢਿਆ ਕੈਂਡਲ ਮਾਰਚ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਟਿਆਲਾ ਦੇ ਫੁਹਾਰਾ ਚੌਕ ਨੇੜੇ ਮੰਗਲਵਾਰ ਦੀ ਰਾਤ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਹਲਕਾ ਰਾਜਪੁਰਾ ਦੇ ਇੰਚਾਰਜ ਨਿਰਮਲ ਸਿੰਘ ਸੇਖਣਮਾਜਰਾ ਦੀ ਅਗਵਾਈ ਹੇਠ ਮਾਨਸਾ ਦੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਨੂੰ ਲੈ ਕੇ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਨਿਰਮਲ ਸਿੰਘ ਸੇਖਣਮਾਜਰਾ ਨੇ ਕਿਹਾ ਕਿ ਮਾਨਸਾ ਵਿਖੇ ਨਸ਼ਾ ਵੇਚਣ ਵਾਲੇ ਕਮਿਸਟ ਦੇ ਮਾਲਕ ਅਸ਼ਵਨੀ ਕੁਮਾਰ ਦੇ ਵੱਲੋਂ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਕਤਲ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਪੰਜਾਬ ਸੂਬੇ ’ਚੋਂ ਨਸ਼ਾ ਮੁਕਤ ਕਰਨ ਦੇ ਲਈ ਫੇਲ ਸਾਬਤ ਹੋਈ ਹੈ। ਇਸ ਤੋਂ ਇਲਾਵਾ ਜਿਹੜੇ ਵਿਅਕਤੀ ਨਸ਼ਾ ਵੇਚਦੇ ਹਨ ਨੂੰ ਤਾਂ ਅਸਲੇ ਦੇ ਲਾਈਸੈਂਸ ਦਿੱਤੇ ਜਾ ਰਹੇ ਹਨ ਉੱਥੇ ਦੂਜੇ ਪਾਸੇ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਸਮਾਜ ਸੇਵੀਆਂ ਨੂੰ ਸਿਕਿਉਰਟੀ ਤੱਕ ਨਹੀਂ ਦਿੱਤੀ ਜਾ ਰਹੀ। ਉਹਨਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਇਸ ਮਾਮਲੇ ਵਿੱਚ ਗੰਭੀਰਤਾ ਨਾਲ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ ਬੁਲੰਦ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਸਾਰੇ ਸਾਥੀਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮਾਮਲੇ ਵਿੱਚ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ ਕੀਤੀ। ਇਸ ਮੌਕੇ ਜਥੇਬੰਦੀ ਵੱਲੋਂ ਮਲਕੀਤ ਸਿੰਘ, ਸਰਬਜੀਤ ਸਿੰਘ, ਗੁਰਜੰਟ ਸਿੰਘ, ਜਸਵਿੰਦਰ ਸਿੰਘ, ਪ੍ਰਿਤਪਾਲ ਸਿੰਘ ਅਤੇ ਹਰਨੇਕ ਸਿੰਘ ਸਮੇਤ ਹੋਰ ਸਾਥੀ ਵੀ ਮੌਜੂਦ ਸਨ।