ਪੱਤਰ ਪ੍ਰਰੇਰਕ, ਦੇਵੀਗੜ੍ਹ : ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੇ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਨੇ ਸ਼ਾਮ 5 ਵਜੇ ਮੋਮਬੱਤੀਆਂ ਜਗਾ ਕੇ ਪੰਜਾਬ ਸਰਕਾਰ ਪਾਸੋਂ ਸਕੂਲ ਖੋਲ੍ਹਣ ਦੀ ਮੰਗ ਹੈ। ਅਧਿਆਪਕਾਂ ਤੇ ਮਾਪਿਆਂ ਨੇ ਕਿਹਾ ਕਿ ਸਕੂਲ ਬੰਦ ਹੋਣ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ ਪਰ ਪੰਜਾਬ ਸਰਕਾਰ ਇਸ ਸਬੰਧੀ ਕੋਈ ਯੋਗ ਕਦਮ ਨਹੀ ਉਠਾ ਰਹੀ। ਉਨ੍ਹਾਂ ਕਿਹਾ ਕਿ ਪਿਛਲੇ ਸੈਸ਼ਨ ਦੌਰਾਨ ਵੀ ਸਕੂਲ ਬੰਦ ਹੋਣ ਕਾਰਨ ਵੱਡੇ ਪੱਧਰ 'ਤੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋਇਆ ਹੈ। ਅਧਿਆਪਕਾਂ ਤੇ ਮਾਪਿਆਂ ਨੇ ਪੰਜਾਬ ਸਰਕਾਰ ਨੂੰ ਤੁਰੰਤ ਸਕੂਲ ਖੋਲ੍ਹਣ ਦੀ ਅਪੀਲ ਕੀਤੀ ਹੈ।