- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੌਂਗੋਵਾਲ ’ਚ ਕੱਢਿਆ ਕੈਂਡਲ ਮਾਰਚ

ਕਰਨਵੀਰ ਸਿੰਘ, ਪੰਜਾਬੀ ਜਾਗਰਣ, ਲੌਂਗੋਵਾਲ : ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਾਨਸਾ ਦੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਮੰਗਲਵਾਰ ਦੇਰ ਸ਼ਾਮ ਲੌਂਗੋਵਾਲ ਵਿਖੇ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਇਕੱਠੇ ਹੋਏ ਨੌਜਵਾਨਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਜਿਲਾ ਕਾਰਜਕਾਰੀ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਨੇ ਦੱਸਿਆ ਕਿ ਪੰਜਾਬ ਵਿੱਚ ਨਸ਼ਾ ਹੁਣ ਘਰ ਘਰ ਤੱਕ ਪਹੁੰਚਣ ਲੱਗ ਗਿਆ ਹੈ ਪਰ ਸਰਕਾਰ ਸਿਰਫ ਆਪਣੇ ਨਸ਼ਿਆਂ ਦੇ ਯੁੱਧ ਨੂੰ ਇਸ਼ਤਿਹਾਰਬਾਜੀ ਤੱਕ ਸੀਮਤ ਰੱਖ ਰਹੀ ਹੈ ਜਦਕਿ ਨਸ਼ਿਆਂ ਖਿਲਾਫ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਵਰਗਿਆਂ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਜਾ ਰਹੀਆਂ ਹਨ ਅਤੇ ਝੂਠੇ ਪਰਚੇ ਕੀਤੇ ਜਾ ਰਹੇ।। ਪਰਮਿੰਦਰ ਸਿੰਘ ਦਾ ਕਤਲ ਪੁਲਿਸ ਤੇ ਸਿਆਸੀ ਸ਼ਹਿ ਤੇ ਕੀਤਾ ਗਿਆ ਹੈ। ਇਸ ਮੌਕੇ ਇਕਾਈ ਪ੍ਰਧਾਨ ਹਰਦੇਵ ਸਿੰਘ ਦੁਲਟ,ਇਕਾਈ ਸਤੀਪੁਰਾ ਦੇ ਆਗੂ ਗੁਰਚਰਨ ਸਿੰਘ,ਹਰਜੀਤ ਸਿੰਘ ਅਕਾਲੀ,ਨਦਰਸ਼ਨ ਸਿੰਘ,ਨਬਲਾਕ ਆਗੂ ਭੋਲਾ ਸਿੰਘ ਪਨਾਂਚ,ਨਬਲਾਕ ਸਕੱਤਰ ਸਤਵੰਤ ਸਿੰਘ ਦੁਲਟ,ਨਕਰਨੈਲ ਸਿੰਘ ਜੈਦ ਹਾਜ਼ਰ ਸਨ।