- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਪਟਨ ਕੰਵਲਜੀਤ ਸਿੰਘ ਮੈਮੋਰੀਅਲ ਸੁਸਾਇਟੀ ਨੇ ਤਿੰਨ ਸਕੂਲਾਂ ਦੇ ਬੱਚਿਆਂ ਨੂੰ ਬੈਗ ਵੰਡੇ

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਸਵਰਗੀ ਕੈਪਟਨ ਕੰਵਲਜੀਤ ਸਿੰਘ ਮੈਮੋਰੀਅਲ ਸੁਸਾਇਟੀ ਵੱਲੋਂ ਅੱਜ ਪਿੰਡ ਊਰਨਾ, ਲੇਹਲਾਂ ਤੇ ਨੱਤਿਆਂ ਵਿਖੇ ਸਕੂਲੀ ਵਿਦਿਆਰਥੀਆਂ ਨੂੰ ਬੈਗ ਵੰਡੇ ਗਏ। ਸੁਸਾਇਟੀ ਵੱਲੋਂ ਇਸ ਖੇਤਰ ਵਿਚ ਇਸ ਤੋਂ ਪਹਿਲਾਂ ਵੀ ਦਰਜਨ ਤੋਂ ਵੱਧ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡੇ ਜਾ ਚੁੱਕੇ ਹਨ। ਬੈਗ ਵੰਡਣ ਦੀ ਰਸਮ ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਧੀ ਮਨਪ੍ਰੀਤ ਕੌਰ ਡੌਲੀ ਨੇ ਨਿਭਾਈ। ਇਸ ਮੌਕੇ ਬੋਲਦਿਆਂ ਉਨ੍ਹਾਂ ਸਬੰਧਿਤ ਪਿੰਡਾਂ ਨਾਲ ਆਪਣੇ ਪਿਤਾ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਉਹ ਪਿੰਡਾਂ ਦੇ ਵਸਨੀਕਾਂ, ਪੇਂਡੂ ਸਕੂ਼ਲਾਂ ਅਤੇ ਟਕਸਾਲੀ ਵਰਕਰਾਂ ਨੂੰ ਬਹੁਤ ਪਿਆਰ ਕਰਦੇ ਸਨ। ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਨੂੰ ਬੈਗ ਵੰਡਣ ਦੀ ਕਵਾਇਦ ਭਵਿੱਖ ਵਿਚ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਉਹ ਆਪਣੇ ਪਿਤਾ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਉਪਰਾਲੇ ਕਰਦੀ ਰਹੇਗੀ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਲਸ਼ਨ ਕੌਰ ਮੁਠਿਆੜਾਂ, ਗੁਰਵਿੰਦਰ ਸਿੰਘ ਬਨੂੜ, ਕੁਲਵਿੰਦਰ ਸਿੰਘ ਢੇਸੀ ਤੋਂ ਇਲਾਵਾ ਸਕੂਲਾਂ ਦੇ ਅਧਿਆਪਕ, ਮਾਪੇ ਅਤੇ ਸਰਪੰਚ ਵੀ ਹਾਜ਼ਰ ਸਨ।