ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
Publish Date: Wed, 01 Apr 2026 06:32 PM (IST)
Updated Date: Wed, 01 Apr 2026 06:34 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਸਮਾਣਾ-ਚੀਕਾ ਰੋਡ ’ਤੇ ਸਥਿਤ ਪਿੰਡ ਰਾਮਨਗਰ ਦੀ ਅਨਾਜ ਮੰਡੀ ਨੇੜੇ ਬੁੱਧਵਾਰ ਸਵੇਰੇ ਵਾਪਰੇ ਇਕ ਸੜਕ ਹਾਦਸੇ ਵਿਚ ਕਾਰ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਾਰ ਚਾਲਕ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਜਾਇਆ ਗਿਆ ਹੈ। ਰਾਮਨਗਰ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਪਵਿੱਤਰ ਸਿੰਘ ਨੇ ਦੱਸਿਆ ਕਿਮ੍ਰਿਤਕ ਦੀ ਪਛਾਣ ਰਾਮਫਲ (38), ਨਿਵਾਸੀ ਪਿੰਡ ਸਸੀ ਬ੍ਰਾਹਮਣਾਂ ਵਜੋਂ ਹੋਈ ਹੈ।ਉਹ ਪਿੰਡ ਵਿੱਚ ਆਟਾ ਚੱਕੀ ਦਾ ਮਾਲਕ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਤਿੰਨ ਛੋਟੇ ਬੱਚੇ ਛੱਡ ਗਿਆ ਹੈ। ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।