- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਬਾਲਗ ਦੇ ਬਿਆਨ ਅਤੇ ਸਬੰਧਤ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਸ਼ਿਕਾਇਤ ਵਿੱਚ ਘਟਨਾ 13 ਸਤੰਬਰ ਦੀ ਦੱਸੀ ਗਈ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਨਾਬਾਲਗ ਖਿਡਾਰਨ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਨਾਮਜ਼ਦ ਕੋਚ ਦੀ ਭਾਲ ਵਿਚ ਪਟਿਆਲਾ ਪੁਲਿਸ ਦਿੱਲੀ ਤੱਕ ਪੁੱਜ ਗਈ ਹੈ। ਕੋਚ ਹਾਲੇ ਫਰਾਰ ਹੈ ਪਰ ਉਸ ਦਾ ਪਾਸਪੋਰਟ ਜ਼ਬਤ ਕਰ ਲਿਆ ਗਿਆ ਹੈ। ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਵਿੱਚ ਕਜ਼ਾਕਿਸਤਾਨ ਦੇ ਸਾਈਕਲਿੰਗ ਕੋਚ ਮਕਸਤ ਅਯੇਜ਼ਬਾਏਵ ਖ਼ਿਲਾਫ਼ ਨਾਬਾਲਗ ਖਿਡਾਰਨ ਨਾਲ ਕਥਿਤ ਜਬਰ-ਜਨਾਹ ਦੇ ਦੋਸ਼ ਹੇਠ ਪੁਲਿਸ ਨੇ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਭਾਲ ਕੀਤੀ ਜਾ ਰਹੀ ਹੈ। ਐੱਸਪੀ ਸਿਟੀ ਮੋਹਿਤ ਅਗਰਵਾਲ ਨੇ ਦੱਸਿਆ ਕਿ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ 18 ਸਤੰਬਰ ਨੂੰ ਮਿਲੀ ਸੀ। ਨਾਬਾਲਗ ਦੇ ਬਿਆਨ ਅਤੇ ਸਬੰਧਤ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਤੁਰੰਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਸ਼ਿਕਾਇਤ ਵਿੱਚ ਘਟਨਾ 13 ਸਤੰਬਰ ਦੀ ਦੱਸੀ ਗਈ ਹੈ।