ਪੱਤਰ ਪ੍ਰਰੇਰਕ, ਰਾਜਪੁਰਾ : ਥਾਣਾ ਖੇੜੀ ਗੰਡਿਆ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਥਾਣਾ ਖੇੜੀ ਗੰਡਿਆਂ ਪੁਲਿਸ ਕੋਲ ਇਕ ਵਿਅਕਤੀ ਨੇ ਬਿਆਨ ਦਰਜ ਕਰਵਾਏ ਕਿ ਉਸ ਦੀ ਲੜਕੀ ਆਪਣੇ ਕਮਰੇ ਵਿਚ ਨਹੀਂ ਸੀ ਤੇ ਜਦੋਂ ਉਸ ਦੀ ਇੱਧਰ-ਉਧਰ ਭਾਲ ਕੀਤੀ ਤਾਂ ਪਤਾ ਚੱਲਿਆ ਕਿ ਸਤਨਾਮ ਸਿੰਘ ਵਾਸੀ ਪਿੰਡ ਖਾਨਪੁਰ ਬੜਿੰਗ ਉਨ੍ਹਾਂ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਥਾਣਾ ਖੇੜੀ ਗੰਡਿਆਂ ਪੁਲਿਸ ਨੇ ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।