- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਿਨ ਦਿਹਾੜੇ ਕਿਸਾਨ ਬੈਂਰਿਗ ਸਟੋਰ 'ਚੋ 10 ਹਜਾਰ ਰੁਪਏ ਦੀ ਨਗਦੀ ਚੋਰੀ

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਇਲਾਕੇ ’ਚ ਚੋਰੀ ਦੀਆਂ ਘਟਨਾਵਾਂ ’ਚ ਵਾਧਾ ਹੋ ਰਿਹਾ ਹੈ। ਦਿਨ ਦਿਹਾੜੇ ਸ਼ਹਿਰ ਦੇ ਮਾਈ ਬੰਨੋਂ ਮੰਦਿਰ ਨੇੜੇ ਸਥਿਤ ਕਿਸਾਨ ਬੈਰਿੰਗ ਸਟੋਰ ’ਚੋਂ 10 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਿਆ। ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਉਹ ਸ਼ਹਿਰ ’ਚ ਕਿਸਾਨ ਬੈਰਿੰਗ ਸਟੋਰ ਨਾਂ ਦੀ ਦੁਕਾਨ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ। ਉਨ੍ਹਾਂ ਦੱਸਿਆ ਕਿ ਉਹ ਅੱਜ ਸਵੇਰੇ ਤਕਰੀਬਨ 11 ਵਜੇ ਦੇ ਕਰੀਬ ਆਪਣੀ ਦੁਕਾਨ ਅੰਦਰ ਬੈਠਾ ਸੀ ਤੇ ਜਦੋਂ ਉਹ ਇੱਕ ਮਿੰਟ ਲਈ ਦੁਕਾਨ ਵਿੱਚੋਂ ਬਾਥਰੂਮ ਕਰਨ ਗਿਆ ਤਾਂ ਆ ਕੇ ਦੇਖਿਆ ਕਿ ਕਾਊਂਟਰ ਦਾ ਗਲਾ ਬਾਹਰ ਨਿਕਲਿਆ ਹੋਇਆ ਸੀ ਅਤੇ ਉਸ ’ਚੋਂ ਤਕਰੀਬਨ 10 ਹਜਾਰ ਦੀ ਰਾਸ਼ੀ ਜੋ ਕਿ ਗਾਇਬ ਸੀ। ਦੁਕਾਨਦਾਰ ਨੇ ਦੱਸਿਆ ਕਿ ਸ਼ਹਿਰ ’ਚ ਰੋਜ਼ਾਨਾ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਇਸ ਦੇ ਬਾਵਜੂਦ ਵੀ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਸਖਤ ਕਾਰਵਾਈ ਨਾ ਕੀਤੇ ਜਾਣ ਕਾਰਨ ਇਲਾਕੇ ਦੇ ਲੋਕਾਂ ਨੂੰ ਰੋਜ਼ਾਨਾ ਆਰਥਿਕ ਨੁਕਸਾਨ ਹੋ ਰਿਹਾ ਹੈ। ਸ਼ਹਿਰ ਦੇ ਦੁਕਾਨਦਾਰਾਂ ਅਤੇ ਵਸਨੀਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਚੋਰ ਗਿਰੋਹ ਨੂੰ ਕਾਬੂ ਕਰਨ ਦੀ ਮੰਗ ਕੀਤੀ ਤਾਂ ਜੋ ਲੋਕਾਂ ਨੂੰ ਹੋ ਰਹੇ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ।