- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
CBI ਨੇ 22 ਜੁਲਾਈ 2026 ਨੂੰ ਜਾਲ ਵਿਛਾ ਕੇ ਮੁਲਜ਼ਮ ਨੂੰ ਸ਼ਿਕਾਇਤਕਰਤਾ ਤੋਂ 2.5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਗ੍ਰਿਫ਼ਤਾਰ ਕਰਨ ਤੋਂ ਬਾਅਦ 23 ਜੁਲਾਈ ਨੂੰ ਚੰਡੀਗੜ੍ਹ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।

ਨਵਦੀਪ ਢੀਂਗਰਾ, ਪੰਜਾਬੀ ਜਾਗਰਣ ਪਟਿਆਲਾ : ਕੇਂਦਰੀ ਜਾਂਚ ਬਿਊਰੋ (CBI) ਨੇ ਰਿਸ਼ਵਤਖੋਰੀ ਦੇ ਇਕ ਮਾਮਲੇ 'ਚ ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਦੇ ਜ਼ਿਲ੍ਹਾ ਦਫ਼ਤਰ, ਪਟਿਆਲਾ ਦੇ ਇਨਫੋਰਸਮੈਂਟ ਅਫ਼ਸਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸੀਬੀਆਈ ਨੇ 22 ਜੁਲਾਈ 2026 ਨੂੰ ਮੁਲਜ਼ਮ ਅਧਿਕਾਰੀ ਖਿਲਾਫ਼ ਮਾਮਲਾ ਦਰਜ ਕੀਤਾ ਸੀ।
ਸ਼ਿਕਾਇਤਕਰਤਾ ਇਕ ਈਪੀਐਫ ਕੰਸਲਟੈਂਟ ਹੈ। ਉਸ ਨੇ ਦੋਸ਼ ਲਗਾਇਆ ਸੀ ਕਿ ਉਸ ਦੇ ਕਲਾਇੰਟ ਖ਼ਿਲਾਫ਼ 'ਕਰਮਚਾਰੀ ਭਵਿੱਖ ਨਿਧੀ ਅਤੇ ਮਿਸ਼ਰਤ ਪ੍ਰਬੰਧ ਐਕਟ' ਤਹਿਤ ਈਪੀਐੱਫਓ ਅਧਿਕਾਰੀਆਂ ਵੱਲੋਂ ਜਾਂਚ ਚੱਲ ਰਹੀ ਸੀ। ਸ਼ਿਕਾਇਤਕਰਤਾ ਵੱਲੋਂ ਸਾਰੇ ਲੋੜੀਂਦੇ ਦਸਤਾਵੇਜ਼ ਵਿਭਾਗ ਕੋਲ ਜਮ੍ਹਾਂ ਕਰਵਾਏ ਜਾਣ ਦੇ ਬਾਵਜੂਦ ਦੋਸ਼ੀ ਅਧਿਕਾਰੀ ਨੇ ਸ਼ਿਕਾਇਤਕਰਤਾ ਦੇ ਕਲਾਇੰਟ ਵਿਰੁੱਧ ਭਾਰੀ ਜੁਰਮਾਨਾ ਲਗਾਉਣ ਲਈ ਰਿਪੋਰਟ ਦੇਣ ਦੀ ਧਮਕੀ ਦਿੱਤੀ। ਇਸ ਤੋਂ ਬਾਅਦ ਮੁਲਜ਼ਮ ਨੇ ਫੋਨ 'ਤੇ ਸ਼ਿਕਾਇਤਕਰਤਾ ਨਾਲ ਸੰਪਰਕ ਕੀਤਾ ਅਤੇ ਉਸ ਨੂੰ 21 ਜੁਲਾਈ 2026 ਨੂੰ ਚੰਡੀਗੜ੍ਹ ਸਥਿਤ ਈਪੀਐਫਓ ਦੇ ਰੀਜਨਲ ਦਫ਼ਤਰ 'ਚ ਮਿਲਣ ਲਈ ਕਿਹਾ। ਮੀਟਿੰਗ ਦੌਰਾਨ ਇਨਫੋਰਸਮੈਂਟ ਅਫ਼ਸਰ ਨੇ ਕਲਾਇੰਟ ਵਿਰੁੱਧ ਜਾਂਚ ਨੂੰ ਘੱਟ ਤੋਂ ਘੱਟ ਜੁਰਮਾਨੇ ਨਾਲ ਨਿਬੇੜਨ ਬਦਲੇ ਚਾਰ ਲੱਖ ਰੁਪਏ ਦੀ ਰਿਸ਼ਵਤ ਮੰਗੀ।
ਸੀਬੀਆਈ ਨੇ 22 ਜੁਲਾਈ 2026 ਨੂੰ ਜਾਲ ਵਿਛਾ ਕੇ ਮੁਲਜ਼ਮ ਨੂੰ ਸ਼ਿਕਾਇਤਕਰਤਾ ਤੋਂ 2.5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਗ੍ਰਿਫ਼ਤਾਰ ਕਰਨ ਤੋਂ ਬਾਅਦ 23 ਜੁਲਾਈ ਨੂੰ ਚੰਡੀਗੜ੍ਹ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।