ਬਿਕਰਮਜੀਤ ਸਹੋਤਾ, ਫ਼ਤਹਿਗੜ੍ਹ ਸਾਹਿਬ : ਲਾਰੈਂਸ ਗਲੋਬਲ ਸਕੂਲ ਆਦਮਪੁਰ ਵਿਖੇ ਮਨੁੱਖੀ ਅਧਿਕਾਰ ਦਿਵਸ ਮਨਾਇਆ ਗਿਆ। ਜਿਸ ਸਬੰਧੀ ਇੱਕ ਖਾਸ ਸਭਾ ਆਯੋਜਿਤ ਕੀਤੀ ਗਈ। ਸਭਾ ਦੌਰਾਨ ਵਿਦਿਆਰਥੀਆਂ ਨੂੰ ਮਨੁੱਖੀ ਅਧਿਕਾਰਾਂ ਅਤੇ ਕਰਤੱਵਾਂ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਸਕੂਲ ਪਿ੍ਰੰਸੀਪਲ ਪੱਲਵੀ ਸ਼ਰਮਾ ਨੇ ਕਿਹਾ ਕਿ ਮਨੁੱਖੀ ਅਧਿਕਾਰ ਦਿਵਸ ਮਨਾਉਣ ਦਾ ਮਨੋਰਥ ਹਰ ਇਨਸਾਨ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ। ਇਥੇ ਹੀ ਵਿਦਿਆਰਥੀਆਂ ਨੂੰ ਵੀ ਸਿੱਖਿਆ ਲੈਣੀ ਚਾਹੀਦੀ ਹੈ ਕਿ ਵਿਦਿਆਰਥੀ ਵੱਡਿਆਂ ਦਾ ਸਤਿਕਾਰ ਕਰਨ, ਹਰ ਇੱਕ ਨੂੰ ਬਿਨਾਂ ਜਾਤ-ਪਾਤ, ਰੰਗ, ਨਸਲ ਅਤੇ ਲਿੰਗ ਦੇ ਅਧਾਰ 'ਤੇ ਬਿਨਾਂ ਵਿਤਕਰੇ ਤੋਂ ਜੀਵਨ ਦੇ ਹਰ ਪੱਖ ਨੂੰ ਆਜ਼ਾਦੀ ਨਾਲ ਮਾਨਣ। ਉਨ੍ਹਾਂ ਕਿਹਾ ਕਿ ਵਿਦਿਆਰਥੀ ਮਨੁੱਖੀ ਅਧਿਕਾਰਾਂ ਦੀ ਰੱਖਿਆ ਜਾਂ ਪ੍ਰਰਾਪਤੀ ਤਾਂ ਹੀ ਕਰ ਸਕਣਗੇ ਜੇਕਰ ਉਨ੍ਹਾਂ ਨੂੰ ਮਨੁੱਖੀ ਅਧਿਕਾਰਾਂ ਸਬੰਧੀ ਗਿਆਨ ਹੋਵੇਗਾ। ਇਸ ਮੌਕੇ ਸਕੂਲ ਵੱਲੋਂ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੂੰ ਵੀਡੀਓ ਰਾਹੀਂ ਅਧਿਕਾਰਾਂ ਅਤੇ ਕਰਤੱਵਾਂ ਸਬੰਧੀ ਸਿੱਖਿਅਤ ਕੀਤਾ ਗਿਆ।