ਕੇਂਦਰ ਨੇ ਕਣਕ ਦੇ ਖ਼ਰੀਦ ਮਾਪਦੰਡਾਂ ’ਚ ਦਿੱਤੀ ਰਾਹਤ
ਕੇਂਦਰ ਨੇ ਕਣਕ ਦੇ ਖ਼ਰੀਦ ਮਾਪਦੰਡਾਂ ’ਚ ਦਿੱਤੀ ਰਾਹਤ
Publish Date: Fri, 17 Apr 2026 04:10 PM (IST)
Updated Date: Sat, 18 Apr 2026 04:00 AM (IST)

ਸੁਨਾਮ ਮੰਡੀ ਪਹੁੰਚੀ ਭਾਜਪਾ ਜ਼ਿਲ੍ਹਾ ਪ੍ਰਧਾਨ ਦਾਮਨ ਬਾਜਵਾ ਕਿਹਾ- ਸੂਬਾ ਸਰਕਾਰ ਦੀ ਲਾਪ੍ਰਵਾਹੀ ਨੇ ਕਿਸਾਨ ਕੀਤੇ ਪ੍ਰੇਸ਼ਾਨ ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਕਣਕ ਦੀ ਕੁਆਲਿਟੀ ਵਿੱਚ ਆਏ ਖ਼ਰਾਬੇ ਕਾਰਨ ਖਰੀਦ ਵਿੱਚ ਆ ਰਹੀਆਂ ਰੁਕਾਵਟਾਂ ਦੂਰ ਕਰਦਿਆਂ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਵੱਲੋਂ ਕਣਕ ਖਰੀਦ ਦੇ ਮਾਪਦੰਡਾਂ ਵਿੱਚ ਪੰਜਾਬ ਨੂੰ ਵੱਡੀ ਰਾਹਤ ਦਿੱਤੇ ਜਾਣ ਤੋਂ ਬਾਅਦ ਰਾਜਨੀਤੀ ਤੇਜ਼ ਹੋ ਗਈ ਹੈ। ਇਸੇ ਤਹਿਤ ਭਾਜਪਾ ਜ਼ਿਲ੍ਹਾ ਸੰਗਰੂਰ -2 ਦੀ ਪ੍ਰਧਾਨ ਦਾਮਨ ਬਾਜਵਾ ਨੇ ਸੁਨਾਮ ਦੀ ਨਵੀਂ ਅਨਾਜ ਮੰਡੀ, ਵਿੱਚ ਪਹੁੰਚਕੇ ਕਿਸਾਨਾਂ ਨਾਲ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਭਾਜਪਾ ਆਗੂ ਦਾਮਨ ਬਾਜਵਾ ਨੇ ਕਿਹਾ ਕਿ ਕਣਕ ਦੇ ਖ਼ਰਾਬੇ ਦਾ ਮਾਮਲਾ ਜਿਉਂ ਹੀ ਕੇਂਦਰ ਸਰਕਾਰ ਦੇ ਧਿਆਨ ਵਿੱਚ ਆਇਆ, ਤੁਰੰਤ ਕਾਰਵਾਈ ਕਰਦਿਆਂ ਕਿਸਾਨਾਂ ਨੂੰ ਰਾਹਤ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਮਸਲੇ ਨੂੰ ਪ੍ਰਮੁੱਖਤਾ ਨਾਲ ਉਠਾਇਆ, ਜਿਸ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਫੈਸਲਾ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ।ਉਨ੍ਹਾਂ ਸੂਬੇ ਦੀ ਭਗਵੰਤ ਮਾਨ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਾਜ ਸਰਕਾਰ ਦੀ ਲਾਪਰਵਾਹੀ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਰੀਬ ਦੋ ਹਫ਼ਤਿਆਂ ਤੱਕ ਪਰੇਸ਼ਾਨੀ ਝੱਲਣੀ ਪਈ ਜੇਕਰ ਮੌਸਮ ਦਾ ਹਵਾਲਾ ਦੇਕੇ ਸਮੇਂ ਸਿਰ ਕੇਂਦਰ ਨੂੰ ਸਥਿਤੀ ਬਾਰੇ ਜਾਣਕਾਰੀ ਦਿੱਤੀ ਜਾਂਦੀ ਤਾਂ ਇਹ ਰਾਹਤ ਪਹਿਲਾਂ ਹੀ ਮਿਲ ਸਕਦੀ ਸੀ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ , ਹਰ ਸਮੱਸਿਆ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਹਮੇਸ਼ਾਂ ਤਤਪਰ ਰਹੇਗੀ , ਕਿਸੇ ਵੀ ਪੱਧਰ ‘ਤੇ ਨੁਕਸਾਨ ਨਹੀਂ ਹੋਣ ਦੇਵੇਗੀ। ਇਸ ਮੌਕੇ ਹਰਮਨਦੇਵ ਸਿੰਘ ਬਾਜਵਾ, ਸਾਬਕਾ ਕੌਂਸਲਰ ਮੋਨਿਕਾ ਗੋਇਲ, ਭਾਜਪਾ ਦੇ ਮੰਡਲ ਪ੍ਰਧਾਨ ਰਾਜੀਵ ਮੱਖਣ ਅਤੇ ਸੰਜੇ ਗੋਇ ਹਾਜ਼ਰ ਸਨ।