- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਤੀਬਾੜੀ ਵਿਭਾਗ ਕੋਲ ਤਸਦੀਕਸ਼ੁਧਾ ਕਣਕ ਦਾ ਬੀਜ ਸਬਸਿਡੀ ਉੱਪਰ ਉਪਲਭੱਧ : ਮੁੱਖ ਖੇਤੀਬਾੜੀ ਅਫਸਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮੁੱਖ ਖੇਤੀਬਾੜੀ ਅਫਸਰ ਪਟਿਆਲਾ ਡਾ. ਦਾਰਾ ਸਿੰਘ ਨੇ ਦਸਿਆ ਕਿ ਵਿੱਤੀ ਸਾਲ 2026—27 ਦੌਰਾਨ ਐਨ.ਐਫ.ਐਸ.ਐਨ.ਐਮ. ਸੀਡ ਕੰਪੋਨੈਂਟ ਸਕੀਮ ਅਧੀਨ ਕਿਸਾਨਾਂ ਨੂੰ ਸਬਸਿਡੀ ਰਾਹੀਂ ਕਣਕ ਦਾ 16600 ਕੁਇੰਟਲ ਬੀਜ ਉਪਲੱਭਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਹਾੜੀ ਦੇ ਸੀਜਨ ਲਈ ਕਣਕ ਦਾ ਤਸਦੀਕਸ਼ੁਧਾ ਵੱਖ ਵੱਖ ਕਿਸਮਾਂ ਦਾ ਬੀਜ 2000/— ਰੁਪਏ ਪ੍ਰਤੀ ਕੁਇੰਟਲ ਸਬਸਿਡੀ ਉੱਪਰ ਕਿਸਾਨਾਂ ਨੂੰ ਖਰੀਦ ਸਮੇਂ ਹੀ ਘਟਾ ਕੇ ਦਿੱਤਾ ਜਾ ਰਿਹਾ ਹੈ। ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕਿਸਾਨ ਆਪਣੇ ਆਧਾਰ ਕਾਰਡ ਸਮੇਤ ਜਿਲ੍ਹੇ ਦੇ ਵੱਖ—ਵੱਖ ਬਲਾਕ ਖੇਤੀਬਾੜੀ ਅਫਸਰਾਂ ਦੇ ਦਫਤਰ ’ਚ ਪਹੁੰਚ ਕਰਨ ਅਤੇ ਰਜਿਸਟਰਡ ਮੋਬਾਇਲ ਉਪਰ ਆਏ ਓ.ਟੀ.ਪੀ ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾਉਣ। ਉਨ੍ਹਾਂ ਦਸਿਆ ਕਿ ਕਿਸਾਨ ਵੀਰਾਂ ਨੂੰ ਇਹ ਸਹਾਇਤਾ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਇਸ ਸਕੀਮ ਅਧੀਨ ਜਿਨ੍ਹਾਂ ਕਿਸਾਨਾਂ ਨੇ ਪਿਛਲੇ 2 ਸਾਲਾਂ ਦੌਰਾਨ ਕਣਕ ਦਾ ਬੀਜ ਸਬਸਿਡੀ ਉਪਰ ਲਿਆ ਹੈ। ਉਨ੍ਹਾਂ ਕਿਸਾਨਾਂ ਨੂੰ ਨਹੀਂ ਵਿਚਾਰਿਆ ਜਾਵੇਗਾ। ਇਸ ਸਬੰਧੀ ਬਲਾਕ ਪਟਿਆਲਾ ਦੇ ਕਿਸਾਨ ਡਾ. ਗੁਰਮੀਤ ਸਿੰਘ, ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ, ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਮਨਦੀਪ ਸਿੰਘ, ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ, ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂੰ ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ ਨਾਲ ਸਪੰਰਕ ਕਰ ਸਕਦੇ ਹਨ।