
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹਾਈਕੋਰਟ ਦੇ ਹੁਕਮਾਂ ਮੁਤਾਬਿਕ ਮਹਿੰਗਾਈ ਭੱਤਾ ਨਾ ਦੇਣਾ ਮੰਗਭਾਗਾ :ਚਾਹਲ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਹਾਈ ਕੋਰਟ ਵੱਲੋਂ 3 ਅਗਸਤ ਨੂੰ ਇਕ ਇਤਿਹਾਸਕ ਫੈਸਲੇ ਰਾਹੀਂ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਕੇਂਦਰੀ ਸਰਕਾਰ ਦੇ ਪੈਟਰਨ ਤੇ 18 ਪ੍ਰਤੀਸ਼ਤ ਮਹਿੰਗਾਈ ਭੱਤਾ ਜਾਰੀ ਕਰਨ ਦਾ ਫੈਸਲਾ ਕੀਤਾ ਸੀ। ਸਰਕਾਰ ਨੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨੂੰ 17 ਅਗਸਤ ਨੂੰ ਪੱਤਰ ਜਾਰੀ ਕਰਕੇ ਮਹਿੰਗਾਈ ਭੱਤਾ ਜਾਰੀ ਨਾ ਕਰਨ ਦੀ ਤਾਕੀਦ ਕੀਤੀ ਹੈ। ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਜਿਨ੍ਹਾਂ ’ਚ ਇੰਪਲਾਈਜ਼ ਫੈਡਰੇਸ਼ਨ ਚਾਹਲ, ਅਧਿਆਪਕ ਦਲ ਪੰਜਾਬ, ਕਰਮਚਾਰੀ ਦਲ ਪੰਜਾਬ, ਪੈਨਸ਼ਨਰ ਫੈਡਰੇਸ਼ਨ ਪੰਜਾਬ ਦੇ ਸੁਬਾਈ ਆਗੂਆਂ ਗੁਰਵੇਲ ਸਿੰਘ ਬੱਲਪੁਰੀਆ, ਬੁਲਾਰੇ ਮਨਜੀਤ ਸਿੰਘ ਚਾਹਲ, ਜਗਤਾਰ ਸਿੰਘ ਟਿਵਾਣਾ, ਗੁਰਚਰਨ ਸਿੰਘ ਕੋਲੀ, ਰਘਬੀਰ ਸਿੰਘ ਘੱਗਾ ਨੇ ਸਾਂਝੇ ਬਿਆਨ ਰਾਹੀ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਉਹ ਕੋਰਟਾ ਦੇ ਹੁਕਮਾਂ ਦੀ ਪਾਲਣਾ ਕਰਨ ਤੋ ਇਨਕਾਰੀ ਹੋ ਗਈ ਹੈ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੋਰਟ ਨੇ ਪਹਿਲਾ ਸਿੰਗਲ ਬੈਚ ਰਾਹੀ ਤੇ ਮੁੜ ਡਬਲ ਬੈਚ ਨੇ 3 ਅਗਸਤ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾ ਸਮੇਤ ਏਰੀਅਰ 18 ਅਗਸਤ ਤੱਕ ਲਾਗੂ ਕਰਨ ਦਾ ਹੁਕਮ ਜਾਰੀ ਕੀਤਾ ਹੈ ਜੇਕਰ ਸਰਕਾਰ ਨੇ ਆਪਣੀ ਗਲਤੀ ਵਿੱਚ ਸੁਧਾਰ ਨਾ ਕੀਤਾ ਕਿ ਤਾ ਜਥੇਬੰਦੀਆਂ ਸਰਕਾਰ ਵਿਰੁੱਧ ਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ ਕੇਸ਼ ਦਰਜ ਕਰਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਰੁੱਧ ਮੁਲਾਜਮਾਂ ਅਤੇ ਪੈਨਸ਼ਨਰਾ ਨੂੰ ਭਾਰੀ ਰੋਸ਼ ਹੈ। ਮੁਲਾਜ਼ਮ ਤੇ ਪੈਨਸ਼ਨਰ ਆਉਣ ਵਾਲੀਆ ਵਿਧਾਨ ਸਭਾ ਚੋਣਾ ਵਿਚ ਆਮ ਆਦਮੀ ਪਾਰਟੀ ਦਾ ਸਖਤ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਧਾਇਕ ਦੇਸ਼ ਦੇ ਦੂਜਿਆਂ ਸੂਬਿਆਂ ਦੇ ਮੁਕਾਬਲੇ ਜਿਆਦਾ ਤਨਖਾਹਾ ਅਤੇ ਭੱਤੇ ਲੈ ਰਹੇ ਹਨ। ਉਨ੍ਹਾਂ ਪੰਜਾਬ ਦੇ ਮਹਿਨਤਕਸ ਲੋਕਾਂ ਨੂੰ ਸੰਘਰਸ਼ ਵਿਚ ਸਾਮਲ ਹੋਣ ਦੀ ਅਪੀਲ ਕੀਤੀ।