ਮੰਡੀਆਂ ’ਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ : ਚੇਅਰਮੈਨ
ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਚੇਅਰਮੈਨ ਬਲਦੇਵ
Publish Date: Tue, 07 Apr 2026 04:19 PM (IST)
Updated Date: Tue, 07 Apr 2026 04:23 PM (IST)

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਹਾਡ਼੍ਹੀ ਦੀ ਫਸਲ ਦੀ ਖਰੀਦ ਲਈ ਮਾਰਕੀਟ ਕਮੇਟੀ ਦੁੱਧਨਸਾਧਾਂ ਅਧੀਨ ਆਉਂਦੀਆਂ 8 ਮੰਡੀਆਂ ਵਿਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਦੁੱਧਨਸਾਧਾਂ ਦੇ ਚੇਅਰਮੈਨ ਬਲਦੇਵ ਸਿੰਘ ਨੇ ਖਰੀਦ ਏਜੰਸੀਆਂ ਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਦੌਰਾਨ ਕੀਤਾ। ਇਸ ਮੀਟਿੰਗ ਦੌਰਾਨ ਚੇਅਰਮੈਨ ਬਲਦੇਵ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਤੇ ਆਡ਼੍ਹਤੀਆਂ ਨੂੰ ਮੰਡੀਆਂ ਵਿਚ ਕਿਸੇ ਵੀ ਕਿਸਮ ਦੀ ਕੋਈ ਪ੍ਰੇਸਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ ਇਸ ਲਈ ਖਰੀਦ ਏਜੰਸੀਆਂ ਤੇ ਮਾਰਟੀਟ ਕਮੇਟੀ ਦੇ ਅਧਿਕਾਰੀਆਂ ਵੱਲੋਂ ਲੋਡ਼ੀਂਦੇ ਕਦਮ ਚੁੱਕੇ ਗਏ ਹਨ। ਕਣਕ ਦੀ ਖਰੀਦ ਲਈ ਬਾਰਦਾਨੇ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਣਕ ਦਾ ਦਾਣਾ ਦਾਣਾ ਖਰੀਦਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਇਸ ਮੌਕੇ ਅਸੋਕ ਕੁਮਾਰ ਸਕੱਤਰ ਮਾਰਕੀਟ ਕਮੇਟੀ, ਸਾਹਿਲ ਜਿੰਦਲ ਲੇਖਾਕਾਰ, ਮਨੀਸ਼ ਸਾਹਨੀ ਇੰਸਪੈਕਟਰ ਪਨਗ੍ਰੇਨ, ਜਗਵਿੰਦਰ ਸਿੰਘ ਪੂਨੀਆਂ ਪਨਸਪ ਇੰਸਪੈਕਟਰ, ਲਖਵਿੰਦਰ ਸਿੰਘ ਇੰਸਪੈਕਟਰ ਵੇਅਰ ਹਾਊਸ, ਵਿਕਾਸ ਕੇਸ਼ਵ ਮਾਰਕਫੈਡ, ਵੇਦ ਪ੍ਰਕਾਸ਼ ਗਰਗ ਪ੍ਰਧਾਨ ਅਨਾਜ ਮੰਡੀ ਦੇਵੀਗਡ਼, ਪਿਰਥੀ ਸਿੰਘ ਧਾਂਦੀਆਂ ਪ੍ਰਧਾਨ ਭੁੱਨਰਹੇਡ਼ੀ ਮੰਡੀ, ਭੁਪਿੰਦਰ ਸਿੰਘ ਪ੍ਰਧਾਨ ਅਨਾਜ ਮੰਡੀ ਦੁੱਧਨਸਾਧਾਂ ਆਦਿ ਮੌਜੂਦ ਸਨ।