- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੁਸਹਿਰਾ ਮੇਲੇ ਮੋਕੇ ਪਹੁੰਚ ਕੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਮੱਥਾ ਟੇਕਿਆ

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਕਸਬਾ ਬਲਬੇੜਾ ’ਚ ਸਥਿਤ ਡੇਰਾ ਬਾਬਾ ਬੱਖ਼ਤਾ ਨਾਥ ਵਿਖੇ ਗੱਦੀ ਨਸ਼ੀਨ ਮਹੰਤ ਸ਼ਾਂਤੀ ਨਾਥ ਦੀ ਅਗਵਾਈ ਹੇਠ ਦੁਸਹਿਰਾ ਮੇਲਾ ਹਰ ਸਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਪ੍ਰੋਗਰਾਮ ਵਿੱਚ ਪੰਜਾਬ ਐਗਰੋਫੂਡ ਦੇ ਚੇਅਰਮੈਨ ਅਤੇ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਡੇਰਾ ਬਾਬਾ ਬੱਖ਼ਤਾ ਨਾਥ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮਹੰਤ ਸ਼ਾਂਤੀ ਨਾਥ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਚੇਅਰਮੈਨ ਬਲਜਿੰਦਰ ਢਿੱਲੋਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਜਿੰਦਰ ਸਿੰਘ ਢਿੱਲੋਂ ਨੇ ਸੰਗਤਾਂ ਦੇ ਪਿਆਰ, ਸਤਿਕਾਰ ਅਤੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਸੰਭਾਲਣ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ। ਅਜਿਹੇ ਮੇਲੇ ਨੌਜਵਾਨ ਪੀੜ੍ਹੀ ਨੂੰ ਆਪਣੇ ਧਰਮ ਅਤੇ ਰਵਾਇਤਾਂ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਇਲਾਕੇ ਵਿੱਚ ਡੇਰੇ ਦੀ ਬਹੁਤ ਮਹਿਮਾ ਹੈ ਇੱਥੇ ਇਲਾਕੇ ਦੇ ਲੋਕ ਜੁੜਦੇ ਹਨ ਤੇ ਜੋ ਮੰਨਤਾਂ ਮੰਗਦੇ ਹਨ ਅਤੇ ਆਪਣੀ ਇੱਛਾਵਾਂ ਨੂੰ ਪੂਰੀਆਂ ਕਰਦੇ ਹਨ, ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਧਾਰਮਿਕ ਅਸਥਾਨ ਲੋਕਾਂ ਦੀ ਆਸਥਾ ਦਾ ਕੇਂਦਰ ਹੋਣ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ ਅਤੇ ਸੇਵਾ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਮੌਕੇ ਚੇਅਰਮੈਨ ਰਜਿੰਦਰ ਸਿੰਘ ਰਾਠਿਆ, ਬਾਬਾ ਸੁਖਵੀਰ ਸਿੰਘ ਭੋਲਾ, ਗੁਲਜ਼ਾਰ ਪਟਿਆਲਵੀ ਸੂਬਾ ਜੁਆਇੰਟ ਸਕੱਤਰ ਸਿੱਖਿਆ ਵਿਭਾਗ ਪੰਜਾਬ, ਮਨਦੀਪ ਸਿੰਘ ਜੋਲਾ ਚੇਅਰਮੈਨ ਦਲਿਤ ਵਿਕਾਸ ਬੋਰਡ, ਜਸਪਾਲ ਸਿੰਘ ਬਲਕਾਰ ਪ੍ਰਧਾਨ, ਸ਼ਰਨਜੀਤ ਸਿੰਘ ਢਿੱਲੋਂ ਨੇ ਹਾਜ਼ਰੀ ਲਗਵਾਈ।