
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਚੇਅਰਮੈਨ ਨੇਸੁਣੀਆ ਲੋਕਾਂ ਦੀਆਂ ਸਮੱਸਿਆਵਾਂ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੂੰ ਆਮ ਆਦਮੀ ਪਾਰਟੀ, ਪੰਜਾਬ ਦਾ ਸਪੋਕਸਪਰਸਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਅੱਜ ਸਮਾਣਾ ਦਫ਼ਤਰ ਪਹੁੰਚਣ ’ਤੇ ਉਨ੍ਹਾਂ ਦਾ ਪਾਰਟੀ ਆਗੂਆਂ, ਵਰਕਰਾਂ ਤੇ ਇਲਾਕਾ ਵਾਸੀਆਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ, ਮੋਹਤਬਰ ਸੱਜਣਾਂ, ਪਾਰਟੀ ਵਰਕਰਾਂ ਤੇ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਹਰਚੰਦ ਸਿੰਘ ਬਰਸਟ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਚੇਅਰਮੈਨ ਬਰਸਟ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਸਮੁੱਚੀ ਲੀਡਰਸ਼ਿਪ ਦਾ ਉਨ੍ਹਾਂ ਨੂੰ ਇਹ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਪ੍ਰਸ਼ਾਸਨਿਕ ਸੇਵਾਵਾਂ ਨੂੰ ਲੋਕਾਂ ਦੇ ਬੂਹੇ ਤੱਕ ਲੈ ਕੇ ਜਾਣਾ ਹੈ। ਪੰਜਾਬ ਮੰਡੀ ਬੋਰਡ ਵੱਲੋਂ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਤੇ ਨਵੀਨੀਕਰਣ ਦੇ ਕਾਰਜ ਤੇਜੀ ਨਾਲ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕਰਨ ਲਈ ਵੱਡੇ ਪੱਧਰ